ਡਾਕਟਰ ਕਰਨਗੇ 9 ਸਤੰਬਰ ਤੋਂ ਤਿੰਨ ਦਿਨਾਂ ਲਈ ਹੜ੍ਹਤਾਲ ਤਹਿਤ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ

ਡਾਕਟਰ ਕਰਨਗੇ 9 ਸਤੰਬਰ ਤੋਂ ਤਿੰਨ ਦਿਨਾਂ ਲਈ ਹੜ੍ਹਤਾਲ ਤਹਿਤ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ
ਚੰਡੀਗੜ੍ਹ : ਪੰਜਾਬ ਵਿੱਚ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਡਾਕਟਰਾਂ ਨੇ 9 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕਰਨ ਵਾਲੇ ਡਾਕਟਰਾਂ ਵਲੋਂ ਹੁਣ ਹੜ੍ਹਤਾਲ ਵਿਚ ਕੁੱਝ ਤਬਦੀਲੀ ਕਰਦਿਆਂ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ ਮਤਲਬ 8 ਤੋਂ 11 ਵਜੇ ਤੱਕ ਓਪਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ । ਉਕਤ ਤਬਦੀਲੀ ਸਬੰਧੀ ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਵਲੋਂ ਆਪਣੇ ਸਾਰੇ ਜਿਲਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਜਾਣੂ ਵੀ ਕਰਵਾ ਦਿੱਤਾ ਹੈ। ਦੱਸਣਯੋਗ ਹੈ ਕਿ ਪਹਿਲਾਂ ਡਾਕਟਰਾਂ ਵੱਲੋਂ ਅਣਮਿਥੇ ਸਮੇੇਂ ਲਈ ਪੂਰਨ ਤੌਰ ਤੇ ਸਿਹਤ ਸੇਵਾਵਾਂ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ ਕਮੇਟੀ ਦੇ ਤੌਰ ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਧਰੋਹ ਥੋੜਾ ਘਟਾਇਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਖਿਲ ਸਰੀਨ ਅਨੁਸਾਰ ਪਹਿਲੇ ਪੜਾਅ ਵਿੱਚ ਸੋਮਵਾਰ ਤੋਂ ਹਰ ਰੋਜ਼ ਸਵੇਰੇ 8 ਵਜੇ ਤੋਂ ਸਵੇਰੇ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿਜੇਰੀਅਨ ਅਤੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਪਹਿਲਾਂ ਤੋਂ ਨਿਰਧਾਰਤ ਓਪਰੇਸ਼ਨ ਨਹੀਂ ਹੋਣਗੇ।
