ਅਗਵਾ ਕਰਕੇ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ

ਅਗਵਾ ਕਰਕੇ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ
ਬਠਿੰਡਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਬਠਿੰਡਾ ਜਿ਼ਲੇ ਦੇ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਵਿਚ ਇਕ ਵਿਅਕਤੀ ਨੂੰ ਅਗਵਾ ਕਰਕੇ ਰੱਸੀ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਪੁਲਸ ਵੱਲੋਂ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਵਿਅਕਤੀ ਦੇ ਪਿੰਡ ਬੰਗੀ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਨਾਲ ਨਜਾਇਜ਼ ਸਬੰਧ ਸਨ। ਜਿਸ ਦਾ ਪਤਾ ਔਰਤ ਦੇ ਪਤੀ ਨੂੰ ਲਗ ਗਿਆ ਅਤੇ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਕਤ ਵਿਅਕਤੀ ਦਾ ਕਤਲ ਕਰ ਦਿੱਤਾ।ਇਸ ਮਾਮਲੇ ਵਿਚ ਥਾਣਾ ਰਾਮਾਂ ਦੀ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਭੈਣ ਦੀ ਸਿ਼ਕਾਇਤ ’ਤੇ ਇੱਕੋ ਪਰਿਵਾਰ ਦੇ 11 ਵਿਅਕਤੀਆਂ ਖਿ਼ਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਇਸ ਮਾਮਲੇ `ਚ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
