ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਨਤੀਜੇ ਭੁਗਤਣ ਦੀ ਧਮਕੀ

ਦੁਆਰਾ: Punjab Bani ਪ੍ਰਕਾਸ਼ਿਤ :Monday, 09 September, 2024, 11:39 AM

ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਨਤੀਜੇ ਭੁਗਤਣ ਦੀ ਧਮਕੀ
ਚੰਡੀਗੜ੍ਹ : ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਨਤੀਜੇ ਭੁਗਤਣ ਦੀ ਧਮਕੀ ਮਿਲੀ ਹੈ। ਪੁਲਸ ਨੇ ਅੱਜ ਦੱਸਿਆ ਕਿ ਇਹ ਧਮਕੀ ਇੱਕ ਵ੍ਹਟਸਐਪ ਮੈਸੇਜ ਰਾਹੀਂ ਦਿੱਤੀ ਗਈ ਹੈ। ਪੂਨੀਆ ਨੇ ਇਸ ਸਬੰਧੀ ਸੋਨੀਪਤ ਦੇ ਬਹਾਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਓਲੰਪੀਅਨ ਪੂਨੀਆ ਤੇ ਵਿਨੇਸ਼ ਫੋਗਾਟ ਸ਼ੁੱਕਰਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਪੁਨੀਆ ਨੂੰ ਕਾਂਗਰਸ ਛੱਡਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਦਾ ਸੁਨੇਹਾ ਮਿਲਣ ਸਬੰਧੀ ਕੁੱਝ ਰਿਪੋਰਟਾਂ ਬਾਰੇ ਪੁੱਛਣ ’ਤੇ ਥਾਣੇ ਦੇ ਇੰਚਾਰਜ ਮਦਨ ਸਿੰਘ ਨੇ ਫੋਨ ’ਤੇ ਦੱਸਿਆ, ‘‘ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।