Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਬਿਆਸ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
ਬਿਆਸ : ਰੇਲਵੇ ਸਟੇਸ਼ਨ ਬਿਆਸ ਦੇ ਨਜ਼ਦੀਕੀ ਖੇਤਰ ਤੋਂ ਅੱਜ ਦੇਰ ਸ਼ਾਮ ਇੱਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਭੇਤ ਭਰੇ ਹਾਲਾਤਾਂ ਦੇ ਵਿੱਚ ਮ੍ਰਿਤਕ ਦੇਹ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਦੇ ਬਾਹਰਵਾਰ ਖੇਤਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਦੀ ਸੂਚਨਾ ਮਿਲਣ ਤੇ ਉਹਨਾਂ ਵੱਲੋਂ ਮੌਕੇ ਉੱਤੇ ਪੁੱਜ ਕੇ ਘਟਨਾ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ । ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 60 ਤੋਂ 65 ਸਾਲ ਹੈ। ਫਿਲਹਾਲ ਉਕਤ ਵਿਅਕਤੀ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ।ਉਹਨਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜ਼ੇ ਦੇ ਵਿੱਚ ਲੈ ਕੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਮੋਰਚਰੀ ਦੇ ਵਿੱਚ 72 ਘੰਟੇ ਤੱਕ ਸ਼ਨਾਖਤ ਦੇ ਲਈ ਰਖਵਾਇਆ ਗਿਆ ਹੈ, ਇਸ ਦੇ ਨਾਲ ਹੀ ਜੀਆਰਪੀ ਪੁਲਿਸ ਚੌਂਕੀ ਬਿਆਸ ਵੱਲੋਂ ਉਕਤ ਮਾਮਲੇ ਦੇ ਵਿੱਚ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top