Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:37 am

+91 90915 01313 , +91 90916 01313

punjabbanni@gmail.com
punjabbani@yahoo.com

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਚਾਰ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ
ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਚਾਰ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ। ਇਹਨਾਂ ਵਿੱਚੋਂ ਬਿਹਾਰ ਰਾਜ ਦੇ ਗਯਾ ਦੇ ਏਐਨ ਮਗਧ ਮੈਡੀਕਲ ਕਾਲਜ ਵਿੱਚ ਇੱਕ, ਮਹਾਰਾਸ਼ਟਰ ਰਾਜ ਦੇ ਮੁੰਬਈ ਦੇ ਗ੍ਰਾਂਟ ਮੈਡੀਕਲ ਕਾਲਜ ਵਿੱਚ ਇੱਕ ਅਤੇ ਛੱਤੀਸਗੜ੍ਹ ਰਾਜ ਦੇ ਰਾਏਪੁਰ ਦੇ ਜੇ ਐਨ ਐਮ ਮੈਡੀਕਲ ਕਾਲਜ ਵਿੱਚ ਦੋ ਸੀਟਾਂ ਹਨ।
ਇਸ ਤਹਿਤ ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਬੱਚੇ ਜੋ ਐਮਬੀਬੀਐਸ ਲਈ ਲੋੜੀਂਦੀਆਂ ਯੋਗਤਾਵਾਂ ਅਤੇ ਨੀਟ ਦੇ ਪੇਪਰ ਵਿੱਚ ਜਰਨਲ ਸ਼੍ਰੇਣੀ ਲਈ 50 ਪਰਸੈਂਟਾਇਲ ਅਤੇ ਐਸਸੀ ਐਸਟੀ ਅਤੇ ਓਬੀਸੀ ਲਈ 40% ਪਰਸੈਂਟਾਇਲ ਨੰਬਰ ਰੱਖਦੇ ਹਨ ਉਹ ਅਪਲਾਈ ਕਰ ਸਕਦੇ ਹਨ। ਇਸ ਲਈ ਯੋਗ ਉਮੀਦਵਾਰ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਡੀਐਮ ਦੋ ਸ਼ਾਖਾ ਦੇ ਮਾਰਫਤ 17 ਸਤੰਬਰ ਤੋਂ ਪਹਿਲਾ ਆਪਣੀ ਅਰਜੀ ਦੇ ਸਕਦੇ ਹਨ।

Advertisement
Advertisement
Advertisement
Advertisement
Scroll to Top