ਪੁਣਛ ਵਿਚ ਫੌਜੀ ਹਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ :- 21 ਅਪ੍ਰੈਲ – ਜੰਮੂ ਕਸ਼ਮੀਰ ਦੇ ਪੁਣਛ ਖੇਤਰ ਵਿਚ ਇਕ ਗੁਰੀਲੇ ਹਮਲੇ ਵਿਚ ਪੰਜ ਚਾਰ ਸਿੱਖ ਜਵਾਨਾਂ ਦੇ ਸ਼ਹੀਦ ਹੋ ਜਾਣ ਤੇ ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਨੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਗੁਰੀਲੇ ਹਮਲੇ ਵਿਚ ਰਾਸ਼ਟਰੀ ਰਾਈਫਲਜ਼ ਦੇ ਹੌਲਦਾਰ ਸ. ਮਨਦੀਪ ਸਿੰਘ ਪਿੰਡ ਚਣਕੋਈਆਂ, ਲਾਂਸਨਾਇਕ ਸ. ਕੁਲਵੰਤ ਸਿੰਘ ਪਿੰਡ ਚੜਿਕ, ਸਿਪਾਹੀ ਸ. ਹਰਕ੍ਰਿਸ਼ਨ ਸਿੰਘ ਪਿੰਡ ਤਲਵੰਡੀ ਭਰਥ, ਸਿਪਾਹੀ ਸੇਵਕ ਸਿੰਘ ਪਿੰਡ ਬਾਘਾ, ਲਾਂਸਨਾਇਕ ਦੇ ਸੀਸ਼ ਬਸਵਾਲ ਉੜੀਸਾ ਸ਼ਹੀਦ ਹੋ ਗਏ ਹਨ। ਉਨ੍ਹਾਂ ਸ਼ਹੀਦਾਂ ਦੇ ਪ੍ਰੀਵਾਰਾਂ ਨਾਲ ਹਮਦਰਦੀ ਤੇ ਦੁਖ ਸਾਂਝਾ ਕਰਦਿਆਂ ਕਿਹਾ ਕਿ ਅਕਾਲ ਪੁਰਖ ਦੇ ਭਾਣੇ ਅੱਗੇ ਮਨੁੱਖੀ ਸਰੀਰਾਂ ਦਾ ਕੋਈ ਜੋਰ ਨਹੀਂ ਚਲਦਾ।
ਪਰ ਇਹ ਦੇਸ਼ ਕੌਮ ਦੇ ਸ਼ਹੀਦ ਹਨ। ਉਨ੍ਹਾਂ ਕਿਹਾ ਕਿ ਸਾਰੇ ਸਿੱਖ ਫੌਜੀ ਇਕੋ ਗੱਡੀ ਵਿਚ ਸ਼ਹੀਦ ਹੋ ਜਾਣੇ ਕਈ ਤਰ੍ਹਾਂ ਦੇ ਸਵਾਲ ਤੇ ਸ਼ੰਕੇ ਪੈਦਾ ਕਰਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਡੀਫੈਸ ਮੰਤਰੀ ਤੋਂ ਮੰਗ ਕੀਤੀ ਹੈ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
