Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਆਗੂ ਕਤਲ ਮਾਮਲੇ ਵਿਚ ਪੁਲਸ ਨੇ ਕੀਤਾ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨੂੰ ਨਾਮਜ਼ਦ

ਆਪ ਆਗੂ ਕਤਲ ਮਾਮਲੇ ਵਿਚ ਪੁਲਸ ਨੇ ਕੀਤਾ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨੂੰ ਨਾਮਜ਼ਦ

ਆਪ ਆਗੂ ਕਤਲ ਮਾਮਲੇ ਵਿਚ ਪੁਲਸ ਨੇ ਕੀਤਾ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨੂੰ ਨਾਮਜ਼ਦ
ਖੰਨਾ : ਪੰਜਾਬ ਦੇ ਸ਼ਹਿਰ ਖੰਨਾ `ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ (56) ਨੂੰ ਗੋਲੀਆ ਮਾਰ ਕੇ ਕਤਲ ਕਰਨ ਦੇ ਦੋਸ਼ ਅਧੀਨ ਪੁਲਿਸ ਵੱਲੋਂ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਮੁੱਖ ਮੁਲਜ਼ਮ ਨੂੰ 24 ਘੰਟਿਆ ਅੰਦਰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ। ਇਹ ਦਾਅਵਾ ਆਈਜੀ ਧਨਵੰਤ ਕੌਰ ਵਲੋਂ ਕੀਤਾ ਗਿਆ ਹੈ। ਪੁਲਿਸ ਵੱਲੋਂ ਮਿਰਤਕ ਤਰਲੋਚਨ ਸਿੰਘ ਡੀਸੀ ਦੇ ਬੇਟੇ ਹਰਪ੍ਰੀਤ ਸਿੰਘ ਹੈਪੀ ਦੇ ਬਿਆਨਾਂ ਉੱਤੇ ਰਣਜੀਤ ਸਿੰਘ, ਤੇਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਤਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਦੋਵੇ ਸਕੇ ਭਰਾ ਹਨ। ਧਨਵੰਤ ਕੌਰ ਨੇ ਦੱਸਿਆ ਕਿ ਦੋਵਾਂ ਜਾਣਿਆ ਵਿਚ ਪਿਛਲੀਆਂ ਪੰਚਾਇਤੀ ਚੋਣਾਂ ਸਮੇ ਤੋ ਆਪਸੀ ਰੰਜਿਸ਼ ਚੱਲ ਰਹੀ ਸੀ। ਜਿਸ ਰੰਜਿਸ਼ ਕਰਕੇ ਰਣਜੀਤ ਸਿੰਘ ਵਲੋਂ ਤੇਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਨਾਲ ਸਾਜਿਸ਼ ਰਚ ਕੇ ਤਰਲੋਚਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਤਰਲੋਚਨ ਸਿੰਘ ਨੇ ਪਿਛਲੀ ਵਾਰ ਵੀ ਪਿੰਡ ਵਿੱਚ ਸਰਪੰਚ ਦੀ ਚੋਣ ਲੜੀ ਸੀ ਪਰ ਚੋਣ ਹਾਰ ਗਏ ਸਨ। ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਸ ਦੇ ਨਾਲ ਹੀ ਤਰਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਇਸੇ ਦੌਰਾਨ ਸੋਮਵਾਰ ਦੀ ਸ਼ਾਮ ਉਸ ਦਾ ਕਤਲ ਕਰ ਦਿੱਤਾ ਗਿਆ।

Advertisement
Advertisement
Advertisement
Advertisement
Scroll to Top