Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:45 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਐਸ. ਡੀ. ਐਮ ਚਰਨਜੋਤ ਸਿੰਘ ਵਾਲੀਆ ਨੇ ਸੰਗਰੂਰ ਸਥਿਤ 4 ਐਮ ਐਲ ਡੀ ਐਸ. ਟੀ. ਪੀ ਦਾ ਜਾਇਜ਼ਾ ਲਿਆ

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਐਸ. ਡੀ. ਐਮ ਚਰਨਜੋਤ ਸਿੰਘ ਵਾਲੀਆ ਨੇ ਸੰਗਰੂਰ ਸਥਿਤ 4 ਐਮ ਐਲ ਡੀ ਐਸ. ਟੀ. ਪੀ ਦਾ ਜਾਇਜ਼ਾ ਲਿਆ

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਸੰਗਰੂਰ ਸਥਿਤ 4 ਐਮ ਐਲ ਡੀ ਐਸ.ਟੀ.ਪੀ ਦਾ ਜਾਇਜ਼ਾ ਲਿਆ
ਸੰਗਰੂਰ, 10 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਹਰੇੜੀ ਰੋਡ ’ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਕਰਕੇ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਅਤਿ ਆਧੁਨਿਕ ਪ੍ਰਣਾਲੀ ’ਤੇ ਆਧਾਰਿਤ ਇਸ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਸਾਰੇ ਪਾਣੀ ਨੂੰ ਇਕੱਠਾ ਕਰਕੇ ਸੋਧ ਕੇ ਸਿੰਚਾਈ ਹਿੱਤ ਵਰਤੋਂ ਵਿੱਚ ਲਿਆਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਤਕਨੀਕ ਐਸ.ਬੀ.ਆਰ ’ਤੇ ਆਧਾਰਿਤ ਐਸ.ਟੀ.ਪੀ ਹੈ ਜਿਸ ਦੇ ਪੂਰਨ ਰੂਪ ਨਾਲ ਚੱਲਣ ਨਾਲ ਨਦੀਆਂ ਨਾਲਿਆਂ ਨੂੰ ਪ੍ਰਦੂਸ਼ਿਤ ਕਰਨ ਵਾਲੇ ਪਾਣੀ ਨੂੰ ਸੋਧਣ ਵਿੱਚ ਵੀ ਮਦਦ ਮਿਲੇਗੀ ਅਤੇ ਸੋਧਿਆ ਪਾਣੀ ਖੇਤੀ ਲਈ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਰੇਲਵੇ ਲਾਈਨਾਂ ਤੋਂ ਪਾਰ ਵਾਲੇ ਏਰੀਏ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਮੁਕੰਮਲ ਰਾਹਤ ਦਿਵਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਦਮ ਪੁੱਟੇ ਜਾ ਰਹੇ ਹਨ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਐਸ.ਟੀ.ਪੀ ਲਈ ਤਿਆਰ ਕੀਤੇ ਜਾ ਰਹੇ ਨਵੇਂ ਪ੍ਰੋਜੈਕਟ ਨੂੰ ਛੇਤੀ ਤੋਂ ਛੇਤੀ ਅਮਲੀ ਜਾਮਾ ਪਹਿਨਾਉਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹੋਰ ਦਿਸ਼ਾ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਸੀਵਰੇਜ ਬੋਰਡ ਦੇ ਕਾਰਜ਼ਕਾਰੀ ਇੰਜੀਨੀਅਰ ਸਤਵਿੰਦਰ ਸਿੰਘ ਢਿੱਲੋਂ ਅਤੇ ਐਸ.ਡੀ.ਓ ਲਲਿਤ ਮਿੱਤਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top