ਸ਼ੋ੍ਰਮਣੀ ਕਮੇਟੀ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਹਾੜੇ ਸਬੰਧੀ ਆਰੰਭੀਆਂ ਤਿਆਰੀਆਂ

ਸ਼ੋ੍ਰਮਣੀ ਕਮੇਟੀ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਹਾੜੇ ਸਬੰਧੀ ਆਰੰਭੀਆਂ ਤਿਆਰੀਆਂ
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 24 ਸਤੰਬਰ ਨੂੰ ਮਨਾਇਆ ਜਾਵੇਗਾ ਜਨਮ ਦਿਹਾੜਾ : ਸਬ ਕਮੇਟੀ
ਸਬ ਕਮੇਟੀ ਦੀ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ ਫੈਸਲੇ
ਪਟਿਆਲਾ 10 ਸਤੰਬਰ () : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗਠਿਤ ਸਬ ਕਮੇਟੀ ਦੇ ਮੈਂਬਰ ਸਾਹਿਬਾਨ ਦੀ ਇਕੱਤਰਤਾ ਕੀਤੀ ਗਈ। ਇਕੱਤਰਤਾ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਸ. ਰਣਧੀਰ ਸਿੰਘ ਚੀਮਾ, ਮੀਤ ਸਕੱਤਰ ਸੁਖਬੀਰ ਸਿੰਘ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ। ਇਸ ਬੈਠਕ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਹਾੜਾ ਸ਼ਾਨੋ ਸ਼ੌਕਤ ਨਾਲ ਮਨਾਉਣ ਜਾ ਰਹੀ ਅਤੇ ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਮੈਂਬਰ ਸਾਹਿਬਾਨ ਨੇ ਦੀਰਘ ਵਿਚਾਰਾਂ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 22 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ, ਜਿਨ੍ਹਾਂ ਦੇ ਭੋਗ 24 ਸਤੰਬਰ ਨੂੰ ਪਾਇਆ ਜਾਵੇਗਾ। ਬੈਠਕ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਜਥੇਦਾਰ ਟੌਹੜਾ ਦੇ ਜਨਮ ਦਿਹਾੜੇ ਨੂੰ ਲੈ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਹਲਕੇ ਨਾਲ ਸਬੰਧਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ, ਹਲਕਾ ਇੰਚਾਰਜ, ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵੀ ਹੰਗਾਮੀ ਮੀਟਿੰਗ 13 ਸਤੰਬਰ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੱਦੇਗੀ, ਜਿਨ੍ਹਾਂ ਦੀ ਡਿਊਟੀ ਸਮਾਗਮ ਦੀ ਸਫਲਤਾ ਅਤੇ ਪੂਰਨ ਰੂਪ ਰੇਖਾ ਹੋਵੇਗੀ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਧਾਰਮਕ, ਰਾਜਨੀਤਕ ਅਤੇ ਸਮਾਜਕ ਖੇਤਰ ਵਿਚ ਵੱਡਾ ਯੋਗਦਾਨ ਰਿਹਾ ਇਸ ਕਰਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਟੌਹੜਾ ਦਾ ਜਨਮ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ ਗਿਆ। ਅੱਜ ਦੀ ਬੈਠਕ ਵਿਚ ਮੈਨੇਜਰ ਰਜਿੰਦਰ ਸਿੰਘ ਟੌਹੜਾ, ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ ਆਦਿ ਵੀ ਸ਼ਾਮਲ ਸਨ।
