Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Wednesday, 01 Jul 2026 | 6:03 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
’ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਖੇਡਾਂ ’ਚ ਹੋਏ ਦਿਲਚਸਪ ਮੁਕਾਬਲੇ

’ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਖੇਡਾਂ ’ਚ ਹੋਏ ਦਿਲਚਸਪ ਮੁਕਾਬਲੇ

’ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਖੇਡਾਂ ’ਚ ਹੋਏ ਦਿਲਚਸਪ ਮੁਕਾਬਲੇ
ਪਟਿਆਲਾ, 10 ਸਤੰਬਰ: ਪੰਜਾਬ ਸਰਕਾਰ ਵੱਲੋਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਤਹਿਤ ਕਰਵਾਏ ਜਾ ਰਹੇ ਬਲਾਕ ਪੱਧਰੀ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਪਟਿਆਲਾ ਜ਼ਿਲ੍ਹੇ ਦੇ ਛੇ ਬਲਾਕਾਂ ਸਨੌਰ, ਘਨੌਰ, ਨਾਭਾ, ਭੁਨਰਹੇੜੀ, ਰਾਜਪੁਰਾ ਅਤੇ ਸਮਾਣਾ ਵਿੱਚ ਦਿਲਚਸਪ ਮੁਕਾਬਲੇ ਹੋਏ।
ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਅੱਜ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਸਨੌਰ ਦੇ ਵਿੱਚ ਹੋਏ ਅਥਲੈਟਿਕਸ ਅੰਡਰ-17 ਸਾਲ ਉਮਰ ਵਰਗ (ਲੜਕੇ) 200 ਮੀਟਰ ਦੌੜ ਦੇ ਫਾਈਨਲ ਮੁਕਾਬਲਿਆਂ ਵਿੱਚ ਪ੍ਰਭਜੋਤ ਸਿੰਘ, ਅਪੋਲੋ ਪਬਲਿਕ ਸਕੂਲ, ਪਟਿਆਲਾ ਨੇ ਪਹਿਲਾ, ਹਰਮਨ ਕੁਮਾਰ, ਸਿਵਲ ਲਾਈਨ ਪਟਿਆਲਾ ਨੇ ਦੂਜਾ ਅਤੇ ਸੰਪੰਨ ਸ਼ਰਮਾ, ਡੀ.ਏ.ਵੀ ਗਲੋਬਲ ਸਕੂਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 41-50 ਉਮਰ ਵਰਗ (ਮਹਿਲਾ) ਵਿੱਚ 400 ਮੀਟਰ ਦੌੜ ਵਿੱਚ ਵਨੀਤਾ ਗੋਇਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 100 ਮੀਟਰ ਅੰਡਰ-70 ਤੋਂ ਉਪਰ ਉਮਰ ਵਰਗ ਵਿੱਚ ਸੰਤੋਸ਼ ਕੁਮਾਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਬਲਾਕ ਘਨੌਰ ਵਿੱਚ ਕਬੱਡੀ (ਸਰਕਲ ਸਟਾਈਲ) ਅੰਡਰ-14 ਉਮਰ ਵਰਗ ਟੀਮ (ਲੜਕੀਆਂ) ਦੇ ਫਾਈਨਲ ਮੁਕਾਬਲਿਆਂ ਵਿੱਚ ਘਨੌਰ ਦੀ ਟੀਮ ਨੇ ਪਹਿਲਾ ਅਤੇ ਮੰਡੋਲੀ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਵਿੱਚ ਸਰਕਾਰੀ ਸਕੂਲ ਉਡਾਣਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ।
ਫੁੱਟਬਾਲ ਅੰਡਰ-17 (ਲੜਕੇ) ਅਜਰਾਬਰ ਦੀ ਟੀਮ ਨੇ 4-0 ਦੀ ਫ਼ਰਕ ਨਾਲ ਚੱਪੜ ਦੀ ਟੀਮ ਨੂੰ ਹਰਾਇਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ.ਸ.ਸ.ਸ ਹਰਪਾਲਪੁਰ ਦੀ ਟੀਮ ਜੇਤੂ ਰਹੀ । ਬਲਾਕ ਭੁਨਰਹੇੜੀ ਵਿੱਚ ਕਬੱਡੀ (ਨੈਸ਼ਨਲ ਸਟਾਈਲ) ਅੰਡਰ-14 ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਵਿੱਚ ਸ.ਹ.ਸ ਭੱਜਮਾਰਾ ਨੇ ਜਿੱਤ ਹਾਸਲ ਕੀਤੀ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਅੰਡਰ-21 ਲੜਕੇ ਖੇਡ ਮੁਕਾਬਲੇ ਵਿੱਚ ਮਾਤਾ ਗੁਜਰੀ ਪਬਲਿਕ ਸਕੂਲ ਦੇਵੀਗੜ੍ਹ ਨੇ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦੀ ਟੀਮ ਨੂੰ ਹਰਾਇਆ। ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਨੇ ਪੈਪਸੂ ਇੰਟਰਨੈਸ਼ਨਲ ਸਕੂਲ ਜੋੜੀਆਂ ਨੂੰ ਹਰਾ ਕਿ ਜਿੱਤ ਹਾਸਲ ਕੀਤੀ ।
ਨਾਭਾ ਬਲਾਕ ਵਿੱਚ ਵਾਲੀਬਾਲ ਅੰਡਰ-17 ਲੜਕੇ ਖੇਡ ਮੁਕਾਬਲਿਆਂ ਵਿੱਚ ਸ.ਹ.ਸ ਫਤਹਿਗਪੁਰ ਨੇ ਪਹਿਲਾ, ਸ.ਹ.ਸ ਰਾਜਗੜ੍ਹ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਖੋ-ਖੋ ਅੰਡਰ-14 ਲੜਕਿਆਂ ਵਿੱਚ ਸ.ਹ.ਸ ਬੀਨਾਹੇੜੀ ਦੀ ਟੀਮ ਨੇ ਪਹਿਲਾ ਸ.ਸ.ਸ.ਸ ਮਲ੍ਹੇਵਾਲ ਨੇ ਦੂਸਰਾ ਅਤੇ ਸ.ਹ.ਸ ਫ਼ਤਿਹਪੁਰ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਅਥਲੈਟਿਕਸ ਅੰਡਰ-14 ਲੜਕੇ ਲੌਂਗ ਜੰਪ ਦੇ ਮੁਕਾਬਲੇ ਵਿੱਚ ਸੂਰਜ ਕੁਮਾਰ ਸ.ਸ.ਸ.ਸ ਭਾਦਸੋਂ ਨੇ ਪਹਿਲਾ ਜਸਕਰਨ ਸਿੰਘ, ਡੀ.ਏ.ਵੀ ਸਕੂਲ ਨੇ ਦੂਜਾ ਅਤੇ ਸਹਿਜਦੀਪ ਸਿੰਘ ਰੱਖੜਾ ਨੇ ਤੀਸਰਾ ਸਥਾਨ ਹਾਸਲ ਕੀਤਾ ।

Scroll to Top