Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:33 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਸਥਾਨ ’ਚ ਭਾਰਤੀ-ਅਮਰੀਕੀ ਫ਼ੌਜ ਦੀਆਂ ਸਾਂਝੀਆਂ ਮਸ਼ਕਾਂ ਸ਼ੁਰੂ

ਰਾਜਸਥਾਨ ’ਚ ਭਾਰਤੀ-ਅਮਰੀਕੀ ਫ਼ੌਜ ਦੀਆਂ ਸਾਂਝੀਆਂ ਮਸ਼ਕਾਂ ਸ਼ੁਰੂ

ਰਾਜਸਥਾਨ ’ਚ ਭਾਰਤੀ-ਅਮਰੀਕੀ ਫ਼ੌਜ ਦੀਆਂ ਸਾਂਝੀਆਂ ਮਸ਼ਕਾਂ ਸ਼ੁਰੂ
ਜੈਪੁਰ : ਭਾਰਤ ਅਤੇ ਅਮਰੀਕਾ ਦੀਆਂ ਫੌਜਾਂ ਦੀਆਂ ਸਾਂਝੀਆਂ ਮਸ਼ਕਾਂ ਅੱਜ ਰਾਜਸਥਾਨ ਦੀ ਮਹਾਜਨ ਫੀਲਡ ਫਾਇਰਿੰਗ ਰੇਂਜ ਵਿੱਚ ਸ਼ੁਰੂ ਹੋਈਆਂ। ਫ਼ੌਜ ਦੇ ਤਰਜਮਾਨ ਅਮਿਤਾਭ ਸ਼ਰਮਾ ਨੇ ਇੱਥੇ ਇੱਕ ਬਿਆਨ ਵਿੱਚ ਦੱਸਿਆ ਕਿ ਭਾਰਤ-ਅਮਰੀਕਾ ਦੀ 20ਵੀਂ ਸਾਂਝੀ ਮਸ਼ਕ ਅੱਜ ਰਾਜਸਥਾਨ ਦੇ ਮਹਾਜਨ ਫੀਲਡ ਫਾਇਰਿੰਗ ਰੇਂਜ ਵਿੱਚ ਸ਼ੁਰੂ ਹੋਈ। ਇਹ ਮਸ਼ਕ 22 ਸਤੰਬਰ ਤੱਕ ਜਾਰੀ ਰਹੇਗੀ। ਭਾਰਤ ਅਤੇ ਅਮਰੀਕਾ ਦੀਆਂ ਫ਼ੌਜਾਂ ਵੱਲੋਂ 2004 ਤੋਂ ਹਰ ਸਾਲ ਜੰਗੀ ਅਭਿਆਸ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਫ਼ੌਜੀ ਸ਼ਕਤੀਆਂ ਅਤੇ ਸਾਜ਼ੋ-ਸਾਮਾਨ ਦੇ ਲਿਹਾਜ਼ ਨਾਲ ਸਾਂਝੇ ਅਭਿਆਸ ਦੇ ਦਾਇਰੇ ਅਤੇ ਸਮਰੱਥਾ ਵਿੱਚ ਮਹੱਤਵਪੂਰਨ ਵਾਧੇ ਨੂੰ ਦਰਸਾਉਂਦੀ ਹੈ। 600 ਸੈਨਿਕਾਂ ਦੀ ਭਾਰਤੀ ਫ਼ੌਜੀ ਟੁਕੜੀ ਦੀ ਨੁਮਾਇੰਦਗੀ ਰਾਜਪੂਤ ਰੈਜੀਮੈਂਟ ਦੀ ਇੱਕ ਬਟਾਲੀਅਨ ਦੇ ਨਾਲ-ਨਾਲ ਹੋਰ ਹਥਿਆਰਬੰਦ ਅਤੇ ਸੈਨਿਕ ਸੇਵਾਵਾਂ ਦੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਮਸ਼ਕ ਵਿੱਚ ਇੰਨੇ ਹੀ ਅਮਰੀਕੀ ਫ਼ੌਜੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੀ ਟੁਕੜੀ ਦੀ ਅਗਵਾਈ ਅਮਰੀਕੀ ਸੈਨਾ ਦੇ ਅਲਾਸਕਾ ਸਥਿਤ 11ਵੇਂ ਏਅਰਬੋਰਨ ਡਿਵੀਜ਼ਨ ਦੀ 1-24 ਬਟਾਲੀਅਨ ਦੇ ਫ਼ੌਜੀ ਕਰ ਰਹੇ ਹਨ। ਇਸ ਸਾਂਝੀ ਮੁਹਿੰਮ ਦਾ ਉਦੇਸ਼ ਸੰਯੁਕਤ ਰਾਸ਼ਟਰ ਦੇ ਹੁਕਮ ਦੇ ਸੱਤਵੇਂ ਅਧਿਆਏ ਤਹਿਤ ਅਤਿਵਾਦ ਵਿਰੋਧੀ ਮੁਹਿੰਮ ਚਲਾਉਣ ਲਈ ਦੋਵਾਂ ਪੱਖਾਂ ਦੀ ਸਾਂਝੀ ਫ਼ੌਜੀ ਸਮਰੱਥਾ ਨੂੰ ਵਧਾਉਣਾ ਹੈ। ਤਰਜਮਾਨ ਅਨੁਸਾਰ ਇਹ ਜੰਗੀ ਮੁਹਿੰਮ ਦੋਵਾਂ ਪੱਖਾਂ ਨੂੰ ਸਾਂਝੀ ਮੁਹਿੰਮ ਚਲਾਉਣ ਦੀਆਂ ਰਣਨੀਤੀਆਂ, ਤਕਨੀਕਾਂ ਅਤੇ ਪ੍ਰਕਿਰਿਆਵਾਂ ’ਚ ਵਧੀਆ ਅਭਿਆਸ ਸਾਂਝੇ ਕਰਨ ਦੇ ਯੋਗ ਬਣਾਏਗਾ।

Advertisement
Advertisement
Advertisement
Advertisement
Scroll to Top