Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵਾਨ ਗਣੇਸ਼ ਦੀ ਮੂਰਤੀ ਨੁਕਸਾਨੇ ਜਾਣ ਤੋਂ ਬਾਅਦ ਝੜਪ

ਭਗਵਾਨ ਗਣੇਸ਼ ਦੀ ਮੂਰਤੀ ਨੁਕਸਾਨੇ ਜਾਣ ਤੋਂ ਬਾਅਦ ਝੜਪ

ਭਗਵਾਨ ਗਣੇਸ਼ ਦੀ ਮੂਰਤੀ ਨੁਕਸਾਨੇ ਜਾਣ ਤੋਂ ਬਾਅਦ ਝੜਪ
ਸੂਰਤ : ਗੁਜਰਾਤ ਦੇ ਸੂਰਤ ਸ਼ਹਿਰ ਵਿੱਚ ਗਣਪਤੀ ਸਮਾਗਮ ਦੌਰਾਨ ਕੁਝ ਨਾਬਾਲਗਾਂ ਨੇ ਪੰਡਾਲ ਵੱਲ ਪੱਥਰ ਸੁੱਟੇ, ਜਿਸ ਕਾਰਨ ਭਗਵਾਨ ਗਣੇਸ਼ ਦੀ ਮੂਰਤੀ ਨੁਕਸਾਨੀ ਗਈ। ਇਸ ਤੋਂ ਬਾਅਦ ਹਿੰਸਾ ਭੜਕ ਗਈ ਜਿਸ ਕਾਰਨ ਕੁਝ ਵਿਅਕਤੀ ਤੇ ਪੁਲੀਸ ਵਾਲੇ ਜ਼ਖਮੀ ਹੋ ਗਏ। ਇਹ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਨਾਬਾਲਗ ਦੀ ਉਮਰ 12 ਤੋਂ 13 ਸਾਲਾਂ ਦਰਮਿਆਨ ਹੈ । ਇਹ ਘਟਨਾ ਸਈਦਪੁਰਾ ਇਲਾਕੇ ਵਿਚ ਬੀਤੀ ਦੇਰ ਰਾਤ ਵਾਪਰੀ। ਪੁਲੀਸ ਨੇ ਇਸ ਸਬੰਧ ਵਿਚ ਛੇ ਜਣਿਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਵੱਡੀ ਗਿਣਤੀ ਲੋਕ ਲਾਲਗੇਟ ਪੁਲੀਸ ਥਾਣੇ ਬਾਹਰ ਇਕੱਠੇ ਹੋਏ ਤੇ ਉਨ੍ਹਾਂ ਆਪਣੇ ਭਾਈਚਾਰੇ ਦੇ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਨ ਦਾ ਵਿਰੋਧ ਕੀਤਾ। ਪੁਲੀਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਇਕ ਦੂਜੇ ’ਤੇ ਪਥਰਾਅ ਕੀਤਾ ਗਿਆ ਜਿਸ ਨਾਲ ਪੁਲੀਸ ਮੁਲਾਜ਼ਮ ਤੇ ਕੁਝ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇੱਕ ਸਮੂਹ ਨੇ ਦੋ ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਖੇਤਰ ਵਿੱਚ ਖੜ੍ਹੇ ਦੋ ਹੋਰ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਪੁਲੀਸ ਨੇ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਸਬੰਧ ਵਿਚ ਹੁਣ ਤੱਕ 28 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਛੇ ਨਾਬਾਲਗਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਨੇ ਇਨ੍ਹਾਂ ਘਟਨਾਵਾਂ ਸਬੰਧੀ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ। ਸ੍ਰੀ ਗਹਿਲੋਤ ਨੇ ਕਿਹਾ ਕਿ ਪੁਲੀਸ ਹੋਰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਅਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ।

Advertisement
Advertisement
Advertisement
Advertisement
Scroll to Top