Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:46 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ `ਚ ਜ਼ਮੀਨ ਦਾ ਕਬਜ਼ਾ ਲੈਣ ਆਏ ਮਾਲ ਮਹਿਕਮਾ ਤੇ ਨਗਰ ਨਿਗਮ ਨੂੰ ਖਾਲੀ ਹੱਥ ਮੁੜਨਾ ਪਿਆ

ਅੰਮ੍ਰਿਤਸਰ `ਚ ਜ਼ਮੀਨ ਦਾ ਕਬਜ਼ਾ ਲੈਣ ਆਏ ਮਾਲ ਮਹਿਕਮਾ ਤੇ ਨਗਰ ਨਿਗਮ ਨੂੰ ਖਾਲੀ ਹੱਥ ਮੁੜਨਾ ਪਿਆ

ਅੰਮ੍ਰਿਤਸਰ `ਚ ਜ਼ਮੀਨ ਦਾ ਕਬਜ਼ਾ ਲੈਣ ਆਏ ਮਾਲ ਮਹਿਕਮਾ ਤੇ ਨਗਰ ਨਿਗਮ ਨੂੰ ਖਾਲੀ ਹੱਥ ਮੁੜਨਾ ਪਿਆ
ਝਬਾਲ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਝਬਾਲ ਰੋਡ ਤੇ ਸਥਿਤ 27 ਕਨਾਲ ਏਕੜ ਦੇ ਵਿੱਚ ਬਣੀਆ 20 ਦੇ ਕਰੀਬ ਦੁਕਾਨਾਂ ਦੇ ਉੱਪਰ ਅੱਜ ਨਗਰ ਨਿਗਮ ਤੇ ਮਾਲ ਵਿਭਾਗ ਦੇ ਅਧਿਕਾਰੀ ਕਬਜ਼ਾ ਲੈਣ ਪਹੁੰਚੇ। ਇਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦੁਕਾਨਦਾਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ । ਦੁਕਾਨਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ 27 ਕਨਾਲ ਜਮੀਨ ਹੈ ਜਿਸ ਦੇ ਵਿੱਚ ਕਰੀਬ 20 ਦੁਕਾਨਾਂ ਹਨ ਅਤੇ ਹਰ ਇੱਕ ਦੁਕਾਨਦਾਰ ਨੇ 25 ਲੱਖ ਰੁਪਏ ਦੀ ਇੱਕ ਦੁਕਾਨ ਖਰੀਦੀ ਹੈ। 2005 ਤੋਂ ਪਹਿਲਾਂ ਦੀਆਂ ਇਹਨਾਂ ਦੁਕਾਨਾਂ ਦੀਆਂ ਰਜਿਸਟਰੀਆਂ ਵੀ ਹੋਈਆਂ ਹਨ। ਲੇਕਿਨ ਹੁਣ ਮਾਲ ਮਹਿਕਮਾ ਅਤੇ ਨਗਰ ਨਿਗਮ ਦੇ ਅਧਿਕਾਰੀ ਜਾਣ ਬੁਝ ਕੇ ਅੱਜ ਉਹਨਾਂ ਨੂੰ ਤੰਗ ਪਰੇਸ਼ਾਨ ਕਰਨ ਆਏ ਹਨ।ਉਹਨਾਂ ਕਿਹਾ ਕਿ ਅੱਜ ਤੋਂ ਚਾਰ ਸਾਲ ਪਹਿਲਾਂ ਵੀ ਇਹਨਾਂ ਜਮੀਨਾਂ ਨੂੰ ਲੈ ਕੇ ਵਿਵਾਦ ਉੱਠਿਆ ਸੀ ਤਾਂ ਉਸ ਸਮੇਂ ਨਗਰ ਨਿਗਮ ਨੇ ਲਿਖ ਕੇ ਦਿੱਤਾ ਸੀ ਕਿ ਸਾਡਾ ਇਸ ਨਾਲ ਕੋਈ ਲੈਣ ਦੇਣ ਨਹੀਂ ਹੈ। ਜਿਸ ਦੇ ਕਿ ਪਟਵਾਰੀ ਸਮੇਤ ਤਹਿਸੀਲਦਾਰ ਨੇ ਵੀ ਹਸਤਾਖਰ ਕੀਤੇ ਹੋਏ ਹਨ। ਲੇਕਿਨ ਅੱਜ ਫਿਰ ਇਹ ਨਜਾਇਜ਼ ਤੌਰ ਤੇ ਉਹਨਾਂ ਨੂੰ ਤੰਗ ਪਰੇਸ਼ਾਨ ਕਰਨ ਆਏ ਹਨ। ਜਦੋਂ ਅਸੀਂ ਇਹਨਾਂ ਤੋਂ ਕਾਗਜ਼ਾਤ ਮੰਗੇ ਤਾਂ ਕਿਸੇ ਵੀ ਅਧਿਕਾਰੀ ਕੋਲੋਂ ਇਸ ਜ਼ਮੀਨ ਦੇ ਪੁਖਤਾ ਕਾਗਜਾਤ ਨਹੀਂ ਮਿਲੇ ।ਦੂਜੇ ਪਾਸੇ ਮੌਕੇ ਤੇ ਮੌਜੂਦ ਪਟਵਾਰੀ ਤੇ ਕਾਨਗੋ ਨਾਲ ਜਦੋਂ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਜੋ ਦੁਕਾਨਦਾਰਾਂ ਵੱਲੋਂ ਕਾਗਜ਼ ਦਿਖਾਏ ਜਾ ਰਹੇ ਹਾਂ ਉਹ ਵੀ ਇੱਕਦਮ ਸਹੀ ਹਨ । ਲੇਕਿਨ ਜੋ ਉਹਨਾਂ ਨੂੰ ਉਹਨਾਂ ਦੇ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ ਮਿਲੀਆਂ ਹਨ । ਉਹ ਉਹਨਾਂ ਹਦਾਇਤਾਂ ਦੇ ਤਹਿਤ ਹੀ ਇੱਥੇ ਕਬਜ਼ਾ ਲੈਣ ਆਏ ਸਨ ਅਤੇ ਫਿਲਹਾਲ ਦੋਵਾਂ ਦੇ ਕਾਗਜ਼ ਚੈੱਕ ਕੀਤੇ ਜਾ ਰਹੇ ਹਨ ਤੇ ਜੋ ਵੀ ਇਸ ਦੀ ਰਿਪੋਰਟ ਹੋਵੇਗੀ ਉਹ ਸੀਨੀਅਰ ਅਧਿਕਾਰੀਆਂ ਤੱਕ ਭੇਜ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top