Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਦਿੱਲੀ ਹਾਈ ਕੋਰਟ ਨੇ ਦਿੱਤੀ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਅਤੇ ‘ਆਪ’ ਵਾਲੰਟੀਅਰ ਚਨਪ੍ਰੀਤ ਸਿੰਘ ਨੂੰ ਜ਼ਮਾਨਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 10 September, 2024, 10:55 AM

ਦਿੱਲੀ ਹਾਈ ਕੋਰਟ ਨੇ ਦਿੱਤੀ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਅਤੇ ‘ਆਪ’ ਵਾਲੰਟੀਅਰ ਚਨਪ੍ਰੀਤ ਸਿੰਘ ਨੂੰ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਕੇਸ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਦਿੱਲੀ ਹਾਈ ਕੋਰਟ ਨੇ ਅੱਜ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਅਤੇ ‘ਆਪ’ ਵਾਲੰਟੀਅਰ ਚਨਪ੍ਰੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਵੱਲੋਂ ਕੀਤੀ ਜਾਂਚ ਤਹਿਤ ਦੋਵੇਂ ਮੁਲਜ਼ਮਾਂ ਨੇ ਜ਼ਮਾਨਤ ਲਈ ਅਰਜ਼ੀਆਂ ਦਾਖ਼ਲ ਕੀਤੀਆਂ ਸਨ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਦੋਹਾਂ ਨੂੰ ਜ਼ਮਾਨਤ ਦੇ ਦਿੱਤੀ। ਈਡੀ ਅਤੇ ਸੀਬੀਆਈ ਮੁਤਾਬਕ 2021-22 ਦੀ ਦਿੱਲੀ ਆਬਕਾਰੀ ਨੀਤੀ ’ਚ ਫੇਰਬਦਲ ਕਰਕੇ ਨੇਮਾਂ ਨੂੰ ਛਿੱਕੇ ਟੰਗਦਿਆਂ ਲਾਇਸੈਂਸਧਾਰਕਾਂ ਨੂੰ ਲਾਭ ਦਿੱਤੇ ਗਏ ਸਨ। ਈਡੀ ਨੇ ਚਨਪ੍ਰੀਤ ਸਿੰਘ ਨੂੰ 12 ਅਪਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ‘ਆਪ’ ਲਈ 2022 ’ਚ ਗੋਆ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਾਸਤੇ ਨਕਦੀ ਦਾ ਪ੍ਰਬੰਧ ਕੀਤਾ ਸੀ। ਮਹੇਂਦਰੂ ਨੂੰ 28 ਸਤੰਬਰ, 2022 ’ਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਹੈ ‘ਦੱਖਣ ਦੇ ਗਰੁੱਪ’ ਨੇ ਦਿੱਲੀ ’ਚ ਸ਼ਰਾਬ ਦਾ ਕਾਰੋਬਾਰ ਫੈਲਾਉਣ ਲਈ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ। ਇਹ ਪੈਸਾ ਗੋਆ ਚੋਣ ਪ੍ਰਚਾਰ ’ਚ ਵਰਤਿਆ ਗਿਆ ਸੀ।