Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:44 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਨੇ ਕੀਤਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਗੌਹਰ ਖ਼ਾਨ ਨੂੰ ਗ੍ਰਿਫ਼ਤਾਰ

ਪੁਲਸ ਨੇ ਕੀਤਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਗੌਹਰ ਖ਼ਾਨ ਨੂੰ ਗ੍ਰਿਫ਼ਤਾਰ

ਪੁਲਸ ਨੇ ਕੀਤਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਗੌਹਰ ਖ਼ਾਨ ਨੂੰ ਗ੍ਰਿਫ਼ਤਾਰ
ਕਰਾਚੀ : ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਗੌਹਰ ਖ਼ਾਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਸੋਮਵਾਰ ਦੇਰ ਰਾਤ ਇਸਲਾਮਾਬਾਦ ਵਿਚ ਛਾਪੇਮਾਰੀ ਤੋਂ ਬਾਅਦ ਨੈਸ਼ਨਲ ਅਸੈਂਬਲੀ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖ਼ਾਨ ਪਿਛਲੇ ਸਾਲ ਤੋਂ ਜੇਲ੍ਹ ਵਿੱਚ ਹਨ। ਇੱਕ ਦਿਨ ਪਹਿਲਾਂ ਪੀਟੀਆਈ ਵਰਕਰਾਂ ਅਤੇ ਨੇਤਾਵਾਂ ਨੇ ਇਮਰਾਨ ਖ਼ਾਨ ਦੀ ਰਿਹਾਈ ਲਈ ਇਸਲਾਮਾਬਾਦ ਵਿੱਚ ਇੱਕ ਰੈਲੀ ਕੱਢੀ ਸੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਦੋਸ਼ ਲਾਇਆ ਕਿ ਐਤਵਾਰ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਪੁਲਿਸ ਨੇ ਉਸਦੇ ਮੈਂਬਰਾਂ `ਤੇ ਗੋਲੀਬਾਰੀ ਕੀਤੀ ਸੀ। ਪੀਟੀਆਈ ਦੇ ਕਈ ਨੇਤਾਵਾਂ ਨੂੰ ਗ੍ਰਿਫ਼ਤਾਰ ਕੀਤਾ। ਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਮੁਤਾਬਕ ਇਕ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਪੀਟੀਆਈ ਨੇਤਾਵਾਂ ਬੈਰਿਸਟਰ ਗੋਹਰ, ਸ਼ੇਰ ਅਫ਼ਜ਼ਲ ਖ਼ਾਨ ਮਰਵਤ ਅਤੇ ਹੋਰਾਂ ਨੂੰ ਇਸਲਾਮਾਬਾਦ ਪੁਲਿਸ ਨੇ ਸੋਮਵਾਰ ਰਾਤ ਨੂੰ ਸੰਸਦ ਦੇ ਬਾਹਰੋਂ ਗ੍ਰਿਫ਼ਤਾਰ ਕੀਤਾ ਸੀ। ਇਸਲਾਮਾਬਾਦ ਪੁਲਿਸ ਦੇ ਬੁਲਾਰੇ ਜਵਾਦ ਤਕੀ ਨੇ ਦੱਸਿਆ ਕਿ ਮਾਰਵਤ, ਸ਼ੋਏਬ ਸ਼ਾਹੀਨ ਅਤੇ ਬੈਰਿਸਟਰ ਗੋਹਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨੇ ਐਤਵਾਰ ਨੂੰ ਕਿਹਾ ਕਿ ਉਹ ਆਪਣੀ ਪੂਰੀ ਜ਼ਿੰਦਗੀ ਜੇਲ੍ਹ ਵਿੱਚ ਬਿਤਾਉਣ ਲਈ ਤਿਆਰ ਹਨ ਪਰ ਅਸਲ ਆਜ਼ਾਦੀ ਲਈ ਆਪਣੇ ਸੰਘਰਸ਼ ਨਾਲ ਕੋਈ ਸਮਝੌਤਾ ਨਹੀਂ ਕਰਨਗੇ। ਇਮਰਾਨ ਨੂੰ ਪਿਛਲੇ ਸਾਲ 5 ਅਗਸਤ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ `ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਹੈ ।

Advertisement
Advertisement
Advertisement
Advertisement
Scroll to Top