Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਗਿੱਦੜਬਾਹਾ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਲਈ ਅਹਿਮ ਸੀਟ ਰਹੀ ਹੈ ਤੇ ਲੋਕ ਜਿ਼ਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾਉਣ : ਅਰੋੜਾ

ਗਿੱਦੜਬਾਹਾ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਲਈ ਅਹਿਮ ਸੀਟ ਰਹੀ ਹੈ ਤੇ ਲੋਕ ਜਿ਼ਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾਉਣ : ਅਰੋੜਾ

ਗਿੱਦੜਬਾਹਾ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਲਈ ਅਹਿਮ ਸੀਟ ਰਹੀ ਹੈ ਤੇ ਲੋਕ ਜਿ਼ਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਿਤਾਉਣ : ਅਰੋੜਾ
ਗਿੱਦੜਬਾਹਾ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸ਼ੁੱਕਰਵਾਰ ਨੂੰ ਗਿੱਦੜਬਾਹਾ ਪਹੁੰਚੇ। ਉਨ੍ਹਾਂ ਨੇ ਇੱਥੇ 12 ਕਰੋੜ ਰੁਪਏ ਤੋਂ ਵੱਧ ਦੀਆਂ 30 ਵਿਕਾਸ ਯੋਜਨਾਵਾਂ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਇਲਾਕੇ ਦੇ ਦਰਜਨ ਦੇ ਕਰੀਬ ਪਿੰਡਾਂ ਨੂੰ ਫਾਇਦਾ ਹੋਵੇਗਾ । ਨੀਂਹ ਪੱਥਰ ਰੱਖਣ ਤੋਂ ਬਾਅਦ ਅਰੋੜਾ ਨੇ ਸਥਾਨਕ ਲੋਕਾਂ ਨੂੰ ਸੰਬੋਧਨ ਕਰਦਿਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਗਿੱਦੜਬਾਹਾ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਲਈ ਅਹਿਮ ਸੀਟ ਰਹੀ ਹੈ। 2017 ਵਿੱਚ ਮਾਲਵੇ ਦੀਆਂ ਜਿਨ੍ਹਾਂ ਤਿੰਨ ਸੀਟਾਂ ਨੂੰ ਪਾਰਟੀ ਨੇ ਤਰਜੀਹ ਦਿੱਤੀ ਸੀ, ਗਿੱਦੜਬਾਹਾ ਉਨ੍ਹਾਂ ਵਿੱਚੋਂ ਇੱਕ ਸੀ । ਅਮਨ ਅਰੋੜਾ ਦੇ ਨਾਲ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਜਗਦੀਪ ਸਿੰਘ ਕਾਕਾ ਬਰਾੜ, ‘ਆਪ’ ਆਗੂ ਡਿੰਪੀ ਢਿੱਲੋਂ, ਪ੍ਰਿਤਪਾਲ ਸ਼ਰਮਾ ਅਤੇ ਸੁਖਜਿੰਦਰ ਕਾਉਂਣੀ ਵੀ ਇਸ ਜਨਸਭਾ ਵਿੱਚ ਹਾਜ਼ਰ ਸਨ। ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇਮਾਨਦਾਰ ਅਤੇ ਸਾਫ਼ ਸੁਥਰੀ ਰਾਜਨੀਤੀ ਸ਼ੁਰੂ ਕੀਤੀ ਹੈ। ਝੂਠੇ ਪਰਚਿਆਂ ਦੀ ਰਾਜਨੀਤੀ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਭ੍ਰਿਸ਼ਟਾਚਾਰ ਅਤੇ ਮਾਫੀਆ ਵੀ ਖਤਮ ਹੋ ਗਿਆ ਹੈ। ਹੁਣ ਕੰਮ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ।ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਖੇਤੀ ਲਈ ਨਿਰਵਿਘਨ ਬਿਜਲੀ ਵੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਪੁੱਛਦੇ ਸਨ ਕਿ ਅਸੀਂ ਮੁਫ਼ਤ ਬਿਜਲੀ ਕਿਵੇਂ ਦੇਵਾਂਗੇ ਪਰ ਹੁਣ ਸਾਨੂੰ ਇਹ ਸੋਚਣ ਦੀ ਲੋੜ ਹੈ ਕਿ ਸਾਨੂੰ ਇੰਨੇ ਸਾਲ ਮੁਫ਼ਤ ਬਿਜਲੀ ਕਿਉਂ ਨਹੀਂ ਮਿਲੀ? ਉਨ੍ਹਾਂ ਕਿਹਾ ਕਿ ਅਜੇ ਕੰਮ ਸ਼ੁਰੂ ਹੋਇਆ ਹੈ। ਆਉਣ ਵਾਲੇ ਢਾਈ ਸਾਲਾਂ ਵਿੱਚ ਹੋਰ ਵੀ ਬਹੁਤ ਸਾਰਾ ਕੰਮ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਦਹਾਕਿਆਂ ਵਿੱਚ ਸਰਕਾਰਾਂ ਨੇ ਜਿੰਨਾ ਕੰਮ ਕੀਤਾ, ਉਸ ਤੋਂ ਵੱਧ ਕੰਮ ‘ਆਪ’ ਸਰਕਾਰ ਇਨ੍ਹਾਂ ਪੰਜ ਸਾਲਾਂ ਵਿੱਚ ਕਰੇਗੀ। ਅਰੋੜਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸੇ ਤਰ੍ਹਾਂ ਕੰਮ ਕਰਦੇ ਰਹਿਣ ਲਈ ਉਤਸ਼ਾਹਿਤ ਕਰਨ ਅਤੇ ਇਸ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਨੂੰ ਸਭ ਤੋਂ ਵੱਧ ਵੋਟਾਂ ਨਾਲ ਜਿਤਾਉਣ।

Advertisement
Advertisement
Advertisement
Advertisement
Scroll to Top