Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:09 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ ਰਾਜੇਸ਼ ਸ਼ਰਮਾ ਵੱਲੋਂ ਦਿੜ੍ਹਬਾ ਵਿਖੇ 3 ਐਮ.ਐਲ.ਡੀ ਸਮਰੱਥਾ

ਐਸ. ਡੀ. ਐਮ ਰਾਜੇਸ਼ ਸ਼ਰਮਾ ਵੱਲੋਂ ਦਿੜ੍ਹਬਾ ਵਿਖੇ 3 ਐਮ.ਐਲ.ਡੀ ਸਮਰੱਥਾ

ਐਸ.ਡੀ.ਐਮ ਰਾਜੇਸ਼ ਸ਼ਰਮਾ ਵੱਲੋਂ ਦਿੜ੍ਹਬਾ ਵਿਖੇ 3 ਐਮ.ਐਲ.ਡੀ ਸਮਰੱਥਾ
ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਰਜਪ੍ਰਣਾਲੀ ਦਾ ਅਚਨਚੇਤ ਜਾਇਜ਼ਾ
ਮੇਨ ਪੰਪਿੰਗ ਸਟੇਸ਼ਨ ਦਾ ਕੰਮ ਪ੍ਰਗਤੀ ਅਧੀਨ, 31 ਦਸੰਬਰ ਤੱਕ ਹੋਵੇਗਾ ਮੁਕੰਮਲ
ਦਿੜ੍ਹਬਾ/ਸੰਗਰੂਰ, 6 ਸਤੰਬਰ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਦਿੜ੍ਹਬਾ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਅਚਨਚੇਤ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ ਇੱਕ ਏਕੜ ਵਿਖੇ ਬਣਾਇਆ ਗਿਆ 3 ਐਮ.ਐਲ.ਡੀ ਦਾ ਇਹ ਐਸ.ਟੀ.ਪੀ ਆਉਣ ਵਾਲੇ 15 ਸਾਲਾਂ ਦੌਰਾਨ ਬਿਹਤਰੀਨ ਕਾਰਜਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਅਤਿ ਆਧੁਨਿਕ ਪ੍ਰਣਾਲੀ ’ਤੇ ਆਧਾਰਿਤ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਦਿੜ੍ਹਬਾ ਵਿਖੇ ਸੀਵਰੇਜ ਦੇ ਸਾਰੇ ਪਾਣੀ ਨੂੰ ਇਕੱਠਾ ਕਰਕੇ ਸੋਧ ਕੇ ਸਿੰਚਾਈ ਹਿੱਤ ਵਰਤੋਂ ਵਿੱਚ ਲਿਆਂਦਾ ਜਾਵੇਗਾ। ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਸ ਟਰੀਟਮੈਂਟ ਪਲਾਂਟ ਨੂੰ ਲਗਭਗ 4 ਮਹੀਨੇ ਪਹਿਲਾਂ ਆਰੰਭ ਕੀਤਾ ਗਿਆ ਸੀ ਅਤੇ ਇਸ ਦੇ ਹੁਣ ਤੱਕ ਦੇ ਨਤੀਜੇ ਸਾਕਾਰਾਤਮਕ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਨਵੀਂ ਤਕਨੀਕ ਐਸ.ਬੀ.ਆਰ ’ਤੇ ਆਧਾਰਿਤ ਐਸ.ਟੀ.ਪੀ ਹੈ ਜਿਸ ਦੇ ਪੂਰਨ ਰੂਪ ਨਾਲ ਚੱਲਣ ਨਾਲ ਨਦੀਆਂ ਨਾਲਿਆਂ ਨੂੰ ਪ੍ਰਦੂਸ਼ਿਤ ਕਰਨ ਵਾਲੇ ਪਾਣੀ ਨੂੰ ਸੋਧਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਉਦਮ ਸਦਕਾ ਦਿੜ੍ਹਬਾ ਵਿਖੇ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ 10 ਐਮ.ਐਲ.ਡੀ ਸਮਰੱਥਾ ਵਾਲਾ ਮੇਨ ਪੰਪਿੰਗ ਸਟੇਸ਼ਨ (ਐਮ.ਪੀ.ਐਸ) ਸਥਾਪਤ ਕੀਤਾ ਜਾ ਰਿਹਾ ਹੈ ਜਿਸ ਨਾਲ ਸਾਰਾ ਪ੍ਰਦੂਸ਼ਿਤ ਪਾਣੀ ਇੱਕ ਥਾਂ ’ਤੇ ਇਕੱਤਰ ਕਰਕੇ ਐਸ.ਟੀ.ਪੀ ਰਾਹੀਂ ਸੋਧਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੇ ਆਰੰਭ ਹੋਣ ਨਾਲ ਦਿੜ੍ਹਬਾ ਵਿਖੇ ਸੀਵਰੇਜ ਬਲਾਕੇਜ ਦੀ ਸਮੱਸਿਆ ਦਾ ਸਥਾਈ ਤੌਰ ’ਤੇ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਐਮ.ਪੀ.ਐਸ ਦਾ ਕੰਮ ਲਗਭਗ 90 ਫੀਸਦੀ ਪੂਰਾ ਹੋ ਚੁੱਕਾ ਹੈ ਅਤੇ ਦਸੰਬਰ 2024 ਤੱਕ ਇਸ ਦੇ ਆਰੰਭ ਹੋਣ ਦੀ ਉਮੀਦ ਹੈ। ਇਸ ਮੌਕੇ ਉਨ੍ਹਾਂ ਨਾਲ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top