Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:56 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਵੱਲੋਂ ਈ. ਟੀ. ਟੀ. 5911 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਵੱਲੋਂ ਈ. ਟੀ. ਟੀ. 5911 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਕੀਤਾ ਧੰਨਵਾਦ
ਚੰਡੀਗੜ੍ਹ, 6 ਸਤੰਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ ਬਲਜੀਤ ਕੌਰ ਦਾ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਲਈ ਧੰਨਵਾਦ ਕੀਤਾ । ਕੈਬਨਿਟ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਈ.ਟੀ.ਟੀ.ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ । ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਨੂੰ ਭਰਨ ਲਈ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ ।

Advertisement
Advertisement
Advertisement
Advertisement
Scroll to Top