ਧਾਰਾ 370 ਹੁਣ ਇਤਿਹਾਸ ਬਣ ਚੁੱਕੀ ਹੈ ਤੇ ਜੰਮੂ ਕਸ਼ਮੀਰ ਵਿੱਚ ਕਦੇ ਵੀ ਇਸਦੀ ਵਾਪਸੀ ਨਹੀਂ ਹੋਵੇਗੀ : ਅਮਿਤ ਸ਼ਾਹ
ਧਾਰਾ 370 ਹੁਣ ਇਤਿਹਾਸ ਬਣ ਚੁੱਕੀ ਹੈ ਤੇ ਜੰਮੂ ਕਸ਼ਮੀਰ ਵਿੱਚ ਕਦੇ ਵੀ ਇਸਦੀ ਵਾਪਸੀ ਨਹੀਂ ਹੋਵੇਗੀ : ਅਮਿਤ ਸ਼ਾਹ
ਜੰਮੂ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਕਿ ਧਾਰਾ 370 ਹੁਣ ‘ਇਤਿਹਾਸ’ ਬਣ ਗਈ ਹੈ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਸ ਦੀ ਕਦੇ ਵਾਪਸੀ ਨਹੀਂ ਹੋਵੇਗੀ। ਭਾਜਪਾ ਦੇ ਸੀਨੀਅਰ ਆਗੂ ਸ਼ਾਹ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਪਿਛਲੇ ਦਸ ਸਾਲ ਦੀ ਮਿਆਦ ਦੇਸ਼ ਅਤੇ ਜੰਮੂ ਕਸ਼ਮੀਰ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਾਂ ਵਿੱਚ ਲਿਖੀ ਜਾਵੇਗੀ। ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਤਿੰਨ ਗੇੜਾਂ ਵਿੱਚ 18 ਤੇ 25 ਸਤੰਬਰ ਅਤੇ ਪਹਿਲੀ ਅਕਤੂਬਰ ਪੈਣਗੀਆਂ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਅਤਿਵਾਦ ਖ਼ਤਮ ਹੋਣ ਤੱਕ ਪਾਕਿਸਤਾਨ ਨਾਲ ਗੱਲਬਾਤ ਦੇ ਪੱਖ ਵਿੱਚ ਨਹੀਂ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗੱਲਬਾਤ ਅਤੇ ਬੰਬ ਇਕੱਠਿਆਂ ਨਹੀਂ ਚੱਲ ਸਕਦੇ।