Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:51 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ

* ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
* ਮੁਸ਼ਕਲ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ
* ਦੇਸ਼ ਦੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇਕ ਹੈ ਪੰਜਾਬ

ਪਟਿਆਲਾ, 14 ਅਪ੍ਰੈਲ (ਪੰਜਾਬ ਬਾਣੀ ਬਿਊਰੋ) –

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ‘ਖਾਲਸਾ ਪੰਥ’ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਕੁਝ ਅਨਸਰਾਂ ਵੱਲੋਂ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਡਾ. ਬਲਬੀਰ ਸਿੰਘ ਅਤੇ ਹੋਰ ਹਾਜ਼ਰ ਸਨ

Advertisement
Advertisement
Advertisement
Advertisement
Scroll to Top