ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਦੁਆਰਾ: Punjab Bani ਪ੍ਰਕਾਸ਼ਿਤ :Saturday, 07 September, 2024, 08:55 AM

ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਕੈਨੇਡਾ : ਕੈਨੇਡਾ ਦੇ ਅਲਬਰਟਾ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ਪਾਰਕਿੰਗ ਲਾਟ ਵਿੱਚ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਪੁਲਸ ਨੇ ਇਸ ਮਾਮਲੇ `ਚ 40 ਸਾਲਾ ਐਡਗਰ ਵਿਸਕਰ `ਤੇ ਹੱਤਿਆ ਦਾ ਇਲਜ਼ਾਮ ਲਗਾਇਆ ਹੈ, ਜੋ ਘਟਨਾ ਤੋਂ ਬਾਅਦ ਲਾਸ਼ ਦੇ ਕੋਲ ਹੀ ਖੜ੍ਹਾ ਰਿਹਾ। ਮ੍ਰਿਤਕ ਜਸ਼ਨਦੀਪ ਸਿੰਘ ਮਾਨ ਕਰੀਬ ਅੱਠ ਮਹੀਨੇ ਪਹਿਲਾਂ ਕੈਨੇਡਾ ਪਹੁੰਚਿਆ ਸੀ।ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਨੂੰ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕਰਨ ਲਈ ਕਿਹਾ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਪਿੰਡ ਬਡਲਾ, ਜ਼ਿਲ੍ਹਾ ਮਲੇਰਕੋਟਲਾ ਦਾ ਰਹਿਣ ਵਾਲਾ ਸੀ। ਦੱਸਿਆ ਜਾਂਦਾ ਹੈ ਕਿ ਕਾਤਲ ਨੇ ਕਤਲ ਕਰਨ ਲਈ ਬਾਕਸ ਕਟਰ ਦੀ ਵਰਤੋਂ ਕੀਤੀ ਸੀ।
