ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ `ਤੇ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟਣ ਨਾਲ ਵਾਪਰਿਆ ਦਰਦਨਾਕ ਹਾਦਸਾ

ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ `ਤੇ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟਣ ਨਾਲ ਵਾਪਰਿਆ ਦਰਦਨਾਕ ਹਾਦਸਾ
ਪਠਾਨਕੋਟ : ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ `ਤੇ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿਚ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ `ਤੇ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿਚ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ `ਤੇ ਪਹੁੰਚੀ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਜਨੀ ਬਾਲਾ ਨੇ ਹਸਪਤਾਲ ਜਾ ਕੇ ਜ਼ਖ਼ਮੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ 12 ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਜਾਰੀ ਹੈ।
