ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ
ਦੁਆਰਾ: Punjab Bani ਪ੍ਰਕਾਸ਼ਿਤ :Saturday, 07 September, 2024, 11:31 AM

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਮਿਊਂਸੀਪਲ ਭਵਨ ’ਚ ਅੱਜ 7 ਸਤੰਬਰ ਦੁਪਹਿਰ 12 ਵਜੇ 293 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮਿਸ਼ਨ ਰੋਗਾਰ ਤਹਿਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇੱਥੇ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਮਾਨ ਨੌਜਵਾਨਾਂ ਦੇ ਵਤਨ ਵਾਪਸੀ ਦੇ ਰੁਝਾਨ ਨੂੰ ਸ਼ੁਭ ਦੱਸਦੇ ਹਨ, ਜਿਸ ਦੇ ਚੱਲਦਿਆਂ ਹੁਣ ਤੱਕ ਸੂਬੇ ’ਚ 44,667 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
