15 ਸਾਲਾ ਕੁੜੀ ਨੂੰ ਰਿਸ਼ਤੇਦਾਰੀ `ਚ ਮਾਮਾ ਲੱਗਦੇ ਮੁੰਡੇ ਵਲੋਂ ਵਰਗਲਾ ਕੇ ਫਰਾਰ ਹੋਣ ਤੇ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 07 September, 2024, 11:53 AM

15 ਸਾਲਾ ਕੁੜੀ ਨੂੰ ਰਿਸ਼ਤੇਦਾਰੀ `ਚ ਮਾਮਾ ਲੱਗਦੇ ਮੁੰਡੇ ਵਲੋਂ ਵਰਗਲਾ ਕੇ ਫਰਾਰ ਹੋਣ ਤੇ ਕੇਸ ਦਰਜ
ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਵਿਖੇ 15 ਸਾਲ ਦੀ ਕੁੜੀ ਨੂੰ ਰਿਸ਼ਤੇਦਾਰੀ `ਚ ਮਾਮਾ ਲੱਗਦੇ ਮੁੰਡੇ ਵਲੋਂ ਵਰਗਲਾ ਕੇ ਆਪਣੇ ਨਾਲ ਲੈ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕੁੜੀ ਦੇ ਪਿਤਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਮਲਕੀਤ ਸਿੰਘ ਪੁੱਤਰ ਸੁੱਖਾ ਸਿੰਘ ਨਾਂ ਦੇ ਮੁੰਡੇ ਖਿ਼ਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਕੁੜੀ ਦੀ ਮਾਂ ਨੇ ਪੁਲਸ ਨੂੰ ਦਿੱਤੀ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਸਦੀ ਧੀ ਮਨਪ੍ਰੀਤ ਕੌਰ (ਕਾਲਪਨਿਕ ਨਾਮ) ਉਮਰ ਕਰੀਬ 15 ਸਾਲ ਸਰਕਾਰੀ ਸਕੂਲ ਵਿਚ 11ਵੀਂ ਜਮਾਤ ਵਿਚ ਪੜ੍ਹਦੀ ਹੈ । ਉਸ ਨੂੰ ਉਸਦੀ ਮਾਸੀ ਦਾ ਮੁੰਡਾ ਮਲਕੀਤ ਸਿੰਘ ਵਾਸੀ ਪਿੰਡ ਸੋਢੀ ਵਾਲਾ ਗੁੰਮਰਾਹ ਕਰ ਕੇ ਆਪਣੇ ਨਾਲ ਲੈ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਮੁੰਡੇ ਨੂੰ ਗ੍ਰਿਫ਼ਤਾਰ ਕਰਨ ਲਈ ਅਤੇ ਕੁੜੀ ਨੂੰ ਬਰਾਮਦ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।