Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿ਼ਸ਼ ਹੈ : ਬ੍ਰਿਜ ਭੂਸ਼ਣ

ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿ਼ਸ਼ ਹੈ : ਬ੍ਰਿਜ ਭੂਸ਼ਣ

ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿ਼ਸ਼ ਹੈ : ਬ੍ਰਿਜ ਭੂਸ਼ਣ
ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ
ਓਲੰਪੀਅਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਵਲੋਂ ਕਾਂਗਰਸ ਪਾਰਟੀ ਦੀ ਮੈਂਬਰਸਿ਼ਪ ਲੈਣ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵਲੋਂ ਵਿਨੇਸ ਫੋਗਾਟ ਨੂੰ ਟਿਕਟ ਦੇਣ ਤੇ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਸਗੋਂ ਕਾਂਗਰਸ ਦੀ ਸਾਜਿਸ਼ ਹੈ।
ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜਦੋਂ 18 ਤਰੀਕ 2023 ਨੂੰ ਜੰਤਰ-ਮੰਤਰ `ਤੇ ਪ੍ਰਦਰਸ਼ਨ ਸ਼ੁਰੂ ਹੋਇਆ ਸੀ ਤਾਂ ਮੈਂ ਕਿਹਾ ਸੀ ਕਿ ਇਹ ਖਿਡਾਰੀਆਂ ਦਾ ਅੰਦੋਲਨ ਨਹੀਂ ਹੈ। ਇਹ ਕਾਂਗਰਸ ਦੀ ਸਾਜਿ਼ਸ਼ ਹੈ। ਇਸ ਪਿੱਛੇ ਦੀਪੇਂਦਰ ਅਤੇ ਭੂਪੇਂਦਰ ਹੁੱਡਾ ਦਾ ਹੱਥ ਹੈ। ਕਾਂਗਰਸ ਦਫ਼ਤਰ ਵਿੱਚ ਅੰਤਿਮ ਸਕ੍ਰਿਪਟ ਲਿਖੀ ਗਈ। ਹੁਣ ਫੈਸਲਾ ਜਨਤਾ ਕਰੇਗੀ। ਇਨ੍ਹਾਂ ਲੋਕਾਂ ਨੇ ਖੇਡ, ਖਿਡਾਰੀਆਂ ਅਤੇ ਸਾਡਾ ਅਪਮਾਨ ਕੀਤਾ। ਇਨ੍ਹਾਂ ਲੋਕਾਂ ਨੇ ਮਹਿਲਾ ਖਿਡਾਰੀਆਂ ਦਾ ਅਪਮਾਨ ਕੀਤਾ। ਇਨ੍ਹਾਂ ਲੋਕਾਂ ਨੇ ਮਹਿਲਾ ਖਿਡਾਰਨਾਂ ਦਾ ਅਪਮਾਨ ਕੀਤਾ ਹੈ, ਇਹ ਮੈਂ ਨਹੀਂ ਸਗੋਂ ਕਾਂਗਰਸ ਨੇ ਖਿਡਾਰੀਆਂ ਦਾ ਅਪਮਾਨ ਕੀਤਾ ਹੈ। ਚੋਣ ਲੜਨ ਅਤੇ ਪ੍ਰਚਾਰ ਕਰਨ ਬਾਰੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਕਹੇਗੀ ਤਾਂ ਮੈਂ ਚੋਣ ਪ੍ਰਚਾਰ ਕਰਾਂਗਾ। ਭਾਜਪਾ `ਚ ਨੇਤਾਵਾਂ ਦਾ ਕਾਲ ਨਹੀਂ ਹੈ। ਫਿਲਹਾਲ ਮੈਂ ਚੋਣ ਨਹੀਂ, ਕੇਸ ਲੜ ਰਿਹਾ ਹਾਂ। ਇਨ੍ਹਾਂ ਲੋਕਾਂ ਨੇ ਗੇਮ `ਤੇ ਕਬਜ਼ਾ ਕਰ ਲਿਆ ਹੈ। ਰੱਬ ਨੇ ਉਸੇ ਦਾ ਨਤੀਜਾ ਦਿੱਤਾ ਹੈ। ਵਿਨੇਸ਼ ਬਾਅਦ ਵਿਚ ਕਹੇਗੀ ਕਿ ਉਸ ਨਾਲ ਕੋਈ ਸਾਜ਼ਿਸ਼ ਰਚੀ ਗਈ ਸੀ। ਇੱਕ ਦਿਨ ਕਾਂਗਰਸ ਵੀ ਪਛਤਾਵੇਗੀ ।ਜਿ਼ਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸ਼ੁੱਕਰਵਾਰ ਨੂੰ 31 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ `ਚ ਵੀਰਵਾਰ ਨੂੰ ਕਾਂਗਰਸ ਪਾਰਟੀ `ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜੁਲਾਨਾ ਸੀਟ ਤੋਂ ਟਿਕਟ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top