ਸੂਬਾ ਸਰਕਾਰ ਨੇ ਪੰਜਾਬ ‘ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ਉਤੇ 842 ਆਮ ਆਦਮੀ ਕਲੀਨਿਕ ਖੋਲ੍ਹੇ ਹਨ : ਮੁੱਖ ਮੰਤਰੀ
ਦੁਆਰਾ: Punjab Bani ਪ੍ਰਕਾਸ਼ਿਤ :Saturday, 07 September, 2024, 01:10 PM
ਸੂਬਾ ਸਰਕਾਰ ਨੇ ਪੰਜਾਬ ‘ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ਉਤੇ 842 ਆਮ ਆਦਮੀ ਕਲੀਨਿਕ ਖੋਲ੍ਹੇ ਹਨ : ਮੁੱਖ ਮੰਤਰੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਪੰਜਾਬ ‘ਚ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ਉਤੇ 842 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਪੰਜਾਬ ਸਰਕਾਰ ਦੀ ਇਸ ਪਹਿਲ ਦੇ ਬੜੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਆਮ ਆਦਮੀ ਕਲੀਨਿਕ ਵਿਚ ਹੁਣ ਤੱਕ ਲੱਖਾਂ ਲੋਕ ਆਪਣਾ ਇਲਾਜ਼ ਕਰਵਾ ਚੁੱਕੇ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਇਨ੍ਹਾਂ ਆਮ ਆਦਮੀ ਕਲੀਨਿਕਾਂ ਦਾ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਫਾਇਦਾ ਹੋਇਆ। ਜਾਣਕਾਰੀ ਮੁਤਾਬਿਕ ਪੰਜਾਬ ਭਰ ਵਿਚ 1.15 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।