ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਬਰਾੜ ਕੀਤੀ ਕਾਂਗਰਸ ਵਿਚ ਵਾਪਸੀ

ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਬਰਾੜ ਕੀਤੀ ਕਾਂਗਰਸ ਵਿਚ ਵਾਪਸੀ
ਮੋਗਾ : ਪੰਜਾਬ ਦੇ ਸ਼ਹਿਰ ਮੋਗਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪੰਜਾਬ ਦੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ਗੁਰਜੰਟ ਸਿੰਘ ਬਰਾੜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ । ਲੋਕ ਸਭਾ ਚੋਣਾਂ ਦੌਰਾਨ ਕੁਝ ਕਾਰਨਾਂ ਕਰਕੇ ਪਾਰਟੀ ਤੋਂ ਦੂਰੀ ਬਣਾ ਚੁੱਕੇ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਨਾ ਸਿਰਫ਼ ਮੋਗਾ ਬਲਕਿ ਲੁਧਿਆਣਾ ਅਤੇ ਹੋਰ ਜਿ਼ਲ੍ਹਿਆਂ ਵਿੱਚ ਵੀ ਵੱਡੇ ਸਮਰਥਕ ਹਨ। ਉਨ੍ਹਾਂ ਦੀ ਗ਼ੈਰ ਹਾਜ਼ਰੀ ਕਾਰਨ ਪਾਰਟੀ ਵਰਕਰ ਨਿਰਾਸ਼ ਨਜ਼ਰ ਆ ਰਹੇ ਸਨ। ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੁਲਬੀਰ ਜੀਰਾ, ਗੁਰਕੀਰਤ ਸਿੰਘ ਕੋਟਲੀ, ਸੁਖਪਾਲ ਸਿੰਘ ਭੁੱਲਰ, ਹਰਦਿਆਲ ਸਿੰਘ ਕੰਬੋਜ (ਸਾਰੇ ਸਾਬਕਾ ਵਿਧਾਇਕ) ਅਤੇ ਵਿਧਾਇਕ ਵਰਿੰਦਰਜੀਤ ਸਿੰਘ ਪਾਹੜਾ ਨੇ ਸਾਬਕਾ ਸੰਸਦ ਮੈਂਬਰ ਦੀ ਕਾਂਗਰਸ ਵਿੱਚ ਵਾਪਸੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ ।
