Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:31 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ

ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਲਈ ਈ-ਨਿਲਾਮੀ ਸ਼ੁਰੂ
-ਰਹਿਣ ਯੋਗ ਜਗ੍ਹਾ ਦੇ ਮਾਲਕ ਬਣਨ ਜਾਂ ਕਾਰੋਬਾਰ ਸ਼ੁਰੂ ਕਰਨ ਦਾ ਮੌਕਾ
ਪਟਿਆਲਾ, 6 ਸਤੰਬਰ : ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਸਤੰਬਰ, 2024 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ । ਈ-ਨਿਲਾਮੀ ਬਾਰੇ ਜਾਣਕਾਰੀ ਦਿੰਦਿਆਂ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਜਾਇਦਾਦਾਂ ਬੋਲੀ ਲਈ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਨਿਲਾਮੀ ਲਈ ਰੱਖੀਆਂ ਗਈਆਂ ਸਾਈਟਾਂ ਪਟਿਆਲਾ, ਸੰਗਰੂਰ, ਨਾਭਾ ਅਤੇ ਧੂਰੀ ਵਿੱਚ ਸਥਿਤ ਹਨ ਅਤੇ ਇਹ ਸਾਈਟਾਂ ਰਹਿਣ ਜਾਂ ਕਾਰੋਬਾਰ ਸ਼ੁਰੂ ਕਰਨ ਲਈ ਬਿਹਤਰੀਨ ਹਨ । ਬੋਲੀ ਲਈ ਉਪਲੱਬਧ ਰਿਹਾਇਸ਼ੀ ਜਾਇਦਾਦਾਂ ਵਿੱਚ 54 ਪਲਾਟ ਸ਼ਾਮਲ ਹਨ, ਜਿਨ੍ਹਾਂ ਵਿੱਚ ਸਭ ਤੋਂ ਘੱਟ ਕੀਮਤ ਵਾਲੀ ਜਾਇਦਾਦ ਦੀ ਰਾਖਵੀਂ ਕੀਮਤ 19.00 ਲੱਖ ਰੁਪਏ ਹੈ। ਇਸ ਦੇ ਨਾਲ ਹੀ, ਬੋਲੀ ਲਈ ਉਪਲਬਧ ਵਪਾਰਕ ਜਾਇਦਾਦਾਂ ਵਿੱਚ 46 ਬੂਥ, 61 ਦੁਕਾਨਾਂ, 33 ਐਸ.ਸੀ.ਓ. ਅਤੇ 3 ਐਸ.ਸੀ.ਐਫ. ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਵਪਾਰਕ ਜਾਇਦਾਦਾਂ ਲਈ ਸ਼ੁਰੂਆਤੀ ਕੀਮਤ 14.31 ਲੱਖ ਰੁਪਏ ਹੋਵੇਗੀ । ਉਨ੍ਹਾਂ ਦੱਸਿਆ ਕਿ ਇੱਛੁਕ ਬੋਲੀਕਾਰਾਂ ਨੂੰ ਨਿਯਮਾਂ ਤੇ ਸ਼ਰਤਾਂ ਬਾਰੇ ਵਿਸਤ੍ਰਿਤ ਜਾਣਕਾਰੀ ਦੇ ਨਾਲ ਨਾਲ ਬੋਲੀ ਲਗਾਉਣ ਲਈ ਈ-ਨਿਲਾਮੀ ਪੋਰਟਲ www.puda.enivida.com ‘ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ ।

Advertisement
Advertisement
Advertisement
Advertisement
Scroll to Top