Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:56 am

+91 90915 01313 , +91 90916 01313

punjabbanni@gmail.com
punjabbani@yahoo.com

ਕੂੜਾ ਪ੍ਰਬੰਧਨ ’ਚ ਵੱਡੀ ਪੁਲਾਂਘ : ਪਟਿਆਲਾ ’ਚ ਮੈਟੀਰੀਅਲ ਰਿਕਵਰੀ ਸਹੂਲਤ ਅਤੇ ਪਲਾਸਟਿਕ ਰੀਸਾਈਕਲਿੰਗ ਪਲਾਂਟ ਦੀ ਸ਼ੁਰੂਆਤ

ਕੂੜਾ ਪ੍ਰਬੰਧਨ ’ਚ ਵੱਡੀ ਪੁਲਾਂਘ : ਪਟਿਆਲਾ ’ਚ ਮੈਟੀਰੀਅਲ ਰਿਕਵਰੀ ਸਹੂਲਤ ਅਤੇ ਪਲਾਸਟਿਕ ਰੀਸਾਈਕਲਿੰਗ ਪਲਾਂਟ ਦੀ ਸ਼ੁਰੂਆਤ

ਕੂੜਾ ਪ੍ਰਬੰਧਨ ’ਚ ਵੱਡੀ ਪੁਲਾਂਘ : ਪਟਿਆਲਾ ’ਚ ਮੈਟੀਰੀਅਲ ਰਿਕਵਰੀ ਸਹੂਲਤ ਅਤੇ ਪਲਾਸਟਿਕ ਰੀਸਾਈਕਲਿੰਗ ਪਲਾਂਟ ਦੀ ਸ਼ੁਰੂਆਤ
ਪਟਿਆਲਾ, 6 ਸਤੰਬਰ : ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੀ ਪਲਾਸਟਿਕ ਤੇ ਮਲਬੇ ਨੂੰ ਰੀਸਾਈਕਲ ਕਰਨ ਲਈ ਭਾਰਤੀ ਪ੍ਰਦੂਸ਼ਣ ਕੰਟਰੋਲ ਐਸੋਸੀਏਸ਼ਨ ਦੇ ਸਹਿਯੋਗ ਤੇ ਐਸ.ਬੀ.ਆਈ ਕਾਰਡ ਐਂਡ ਪੇਮੈਂਟ ਸਰਵਿਸਿਜ਼ ਲਿਮਟਿਡ ਦੀ ਸੀ.ਐਸ.ਆਰ ਪਹਿਲੀ ਕਦਮੀ ਨਾਲ ਪਟਿਆਲਾ ਵਿਖੇ ਪ੍ਰੋਜੈਕਟ ਮਾਸ ਤਹਿਤ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਮੈਟੀਰੀਅਲ ਰਿਕਵਰੀ ਸਹੂਲਤ ਅਤੇ ਪਲਾਸਟਿਕ ਰੀਸਾਈਕਲਿੰਗ ਪਲਾਂਟ ਦੀ ਅੱਜ ਸ਼ੁਰੂਆਤ ਕੀਤੀ ਗਈ। ਇਸ ਪਲਾਂਟ ਦਾ ਉਦਘਾਟਨ ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕੀਤਾ।
ਜ਼ਿਕਰਯੋਗ ਹੈ ਕਿ ਇਹ ਪਲਾਸਟਿਕ ਰੀਸਾਈਕਲਿੰਗ ਸਹੂਲਤ ਪ੍ਰੋਜੈਕਟ ਮਾਸ ਦੇ ਤਹਿਤ ਦੂਜੀ ਵੱਡੀ ਉਪਲਬਧੀ ਹੈ, ਇਸ ਤੋਂ ਪਹਿਲਾਂ ਗਰੇਟਰ ਨੋਇਡਾ, ਉਤਰ ਪ੍ਰਦੇਸ਼ ਵਿੱਚ ਪਹਿਲੀ ਸਹੂਲਤ ਸਥਾਪਿਤ ਕੀਤੀ ਗਈ ਸੀ। ਪਟਿਆਲਾ ਦੇ ਇਸ ਨਵੇਂ ਪਲਾਂਟ ਦੀ ਖ਼ਾਸੀਅਤ ਇਹ ਹੈ ਕਿ ਇਹ ਸ਼ਹਿਰ ਵਿਚ ਪਹਿਲੀ ਅਜਿਹੀ ਸਹੂਲਤ ਹੈ ਜੋ ਪਲਾਸਟਿਕ ਕਚਰੇ ਨੂੰ ਲੈਂਡਫਿਲ ਤੋਂ ਰੋਕਣ ਵਿੱਚ ਅਤੇ ਕਚਰਾ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਹੋਵੇਗੀ । ਇਸ ਸਮਾਗਮ ’ਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਐਸ.ਡੀ.ਓ. ਪਵਨ ਸ਼ਰਮਾ, ਆਈ.ਪੀ.ਸੀ.ਏ ਦੇ ਡਾਇਰੈਕਟਰ ਆਸ਼ੀਸ਼ ਜੈਨ, ਸਕੱਤਰ ਅਜੈ ਗਰਗ ਅਤੇ ਡਿਪਟੀ ਡਾਇਰੈਕਟਰ ਡਾ. ਰਾਧਾ ਗੋਇਲ ਸ਼ਾਮਲ ਸਨ । ਅਦਿੱਤਿਆ ਡੇਚਲਵਾਲ ਨੇ ਇਸ ਮੌਕੇ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਮਕਸਦ ਪਲਾਸਟਿਕ ਰੀਸਾਈਕਲਿੰਗ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ ਅਤੇ ਸ਼ਹਿਰ ਵਿੱਚ ਗਿਲਾ ਕੂੜਾ ਪ੍ਰਬੰਧਨ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨਾ ਹੈ । ਉਦਘਾਟਨ ਮੌਕੇ ‘ਤੇ ਆਸ਼ੀਸ਼ ਜੈਨ ਨੇ ਪਟਿਆਲਾ ਨਗਰ ਨਿਗਮ ਅਤੇ ਐਸ.ਬੀ.ਆਈ. ਕਾਰਡ ਐਂਡ ਪੇਮੈਂਟ ਸਰਵਿਸਿਜ਼ ਲਿਮਟਿਡ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੋਜੈਕਟ ਦੇ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦਿੱਤਾ ।

Advertisement
Advertisement
Advertisement
Advertisement
Scroll to Top