Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:55 am

+91 90915 01313 , +91 90916 01313

punjabbanni@gmail.com
punjabbani@yahoo.com

ਦਸਤਾਰ-ਏ-ਵਿਰਾਸਤ ਦਲ ਪੰਥ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਦਸਤਾਰ ਮੁਕਾਬਲੇ

ਦਸਤਾਰ-ਏ-ਵਿਰਾਸਤ ਦਲ ਪੰਥ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਦਸਤਾਰ ਮੁਕਾਬਲੇ

ਦਸਤਾਰ-ਏ-ਵਿਰਾਸਤ ਦਲ ਪੰਥ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਦਸਤਾਰ ਮੁਕਾਬਲੇ
ਅਜੌਕੀ ਪੀੜੀ ਨੂੰ ਗੁਰਬਾਣੀ ਤੇ ਦਸਤਾਰ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ- ਮਾਤਾ ਵਿਪਨਪ੍ਰੀਤ ਕੌਰ
ਪਟਿਆਲਾ : ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਸ਼ਤਾਬਦੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਇਸ ਪਾਵਨ ਦਿਹਾੜੇ ’ਤੇ ‘ਦਸਤਾਰ-ਏ-ਵਿਰਾਸਤ’ ਦਲ ਪੰਥ ਪਟਿਆਲਾ / ਦਲ ਪੰਥ ਸੇਵਾ ਸੁਸਾਇਟੀ ਵੱਲੋਂ ਦੂਜਾ ਦਸਤਾਰ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਹ ਮੁਕਾਬਲਾ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ’ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਦਸਤਾਰ ਮੁਕਾਬਲੇ ਵਿੱਚ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੋਂ 8 ਤੋਂ 24 ਸਾਲ ਤੱਕ ਦੇ ਨੌਜਵਾਨ ਮੁੰਡੇ-ਕੁੜੀਆ ਦੇ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਗਿਆ।ਇਸ ਮੁਕਾਬਲੇ ਨੂੰ ਤਿੰਨ ਵਰਗਾਂ ਵਿੱਚ ਵੰਡਿਆ ਗਿਆ ਅਤੇ ਇਸ ਦਸਤਾਰ ਮੁਕਾਬਲੇ ਵਿੱਚ ਜੇਤੂ ਬੱਚਿਆ ਨੂੰ ਨਕਦ ਇਨਾਮੀ ਰਾਸ਼ੀ ਅਤੇ ਟਰਾਫੀ ਨਾਲ ਸਨਮਾਨਿਤ ਵੀ ਕੀਤਾ ਗਿਆ।ਇਸ ਸਮਾਗਮ ਵਿੱਚ ਮਾਤਾ ਵਿਪਨਪ੍ਰੀਤ ਕੌਰ ਜੀ ਲੁਧਿਆਣਾ ਵਾਲੇ, ਹਰਵਿੰਦਰਪਾਲ ਸਿੰਘ ਸੇਠੀ ਪੰਜਾਬੀ ਰੰਗ ਮੰਚ ਦੇ ਡਾਇਰੈਕਟਰ, ਬਾਬਾ ਹਰਦੇਵ ਸਿੰਘ ਜੀ ਅਲੋਹਰਾ ਸਾਹਿਬ ਵਾਲੇ, ਪੰਜਾਬੀ ਕਲਾਕਾਰ ਪ੍ਰਗਟ ਦੂਲੇਵਾਲ, ਪਾਲ ਖਰੌੜ ‘ਆਪਣਾ ਫਰਜ਼ ਸੁਸਾਇਟੀ’ ਦੇ ਮੁੱਖੀ ਨੇ ਵਿਸ਼ੇਸ਼ ਤੌਰ ’ਤੇ ਬੱਚਿਆ ਦੀ ਹੌਸਲਾ ਅਫ਼ਜਾਈ ਕਰਕੇ ਉਨ੍ਹਾ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਜਾਣਕਾਰੀ ਦਿੰਦਿਆ ਹੋਇਆ ਮਾਤਾ ਵਿਪਨਪ੍ਰੀਤ ਕੌਰ ਨੇ ਕਿਹਾ ਕਿ ਦਸਤਾਰ ਸਾਡੀ ਸਿੱਖੀ ਦਾ ਪ੍ਰਤੀਕ ਹੈ ਅਤੇ ਅੱਜ ਕੱਲ੍ਹ ਦੇ ਨੌਜਵਾਨ ਜਿਹੜੇ ਸਿੱਖੀ ਨੂੰ ਭੁੱਲਦੇ ਜਾ ਰਹੇ ਨੇ ਓਨ੍ਹਾਂ ਨੂੰ ਸਿੱਖੀ ਨਾਲ ਜੋੜਨ ਲਈ ਅਜਿਹੇ ਸ਼ਲਾਘਾਣੋਗ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾ ਜੋ ਸਿੱਖ ਕੌਮ ਬਾਰੇ ਬੱਚਿਆ ਨੌਜਵਾਨਾਂ ਨੂੰ ਜਾਣੂ ਕਰਵਾਇਆ ਜਾ ਸਕੇ ‘ਸਿੱਖੀ ਸਾਡੀ ਪਹਿਚਾਣ ਹੈ ਸਿਖੀ ਸਾਡਾ ਸਰੂਪ ਹੈ’ ਇਹ ਸਰੂਪ ਗੁਰੂ ਸਾਹਿਬ ਦਾ ਬਖਸਿਆ ਹੋਇਆ ਹੈ ਜਿਸਨੂੰ ਕਾਇਮ ਰੱਖਣ ਲਈ ਦਸਤਾਰ ਮੁਕਾਬਲੇ ਜਰੂਰ ਇੱਕ ਵਿਸ਼ੇਸ਼ ਯੋਗਦਾਨ ਪਾਉਂਦੇ ਹਨ।
ਇਸ ਦੇ ਨਾਲ ਹੀ ਪਾਲ ਖਰੌੜ ‘ਆਪਣਾ ਫਰਜ਼ ਸੁਸਾਇਟੀ’ ਦੇ ਮੁੱਖੀ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਖਾਸ ਕਰਕੇ ਮਾਤਾਵਾਂ ਭੈਣਾ ਨੂੰ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ।ਇੰਟਰਨੈਸ਼ਨਲ ਟਰਬਨ ਕੋਚ ਮਨਜੋਤ ਸਿੰਘ ਸਹਿਜ ਨੂੰ ਸੰਸਥਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਤਾਜ ਟਰਬਨ ਕੌਚ ਜੀ ਦੇ ਮਾਤਾ ਸੁਖਵਿੰਦਰ ਕੌਰ ਅਤੇ ਪ੍ਰਧਾਨ ਜਸਕਰਨ ਸਿੰਘ, ਮੀਤ ਪ੍ਰਧਾਨ ਪਰਮਿੰਦਰ ਸਿੰਘ, ਖਜਾਨਚੀ ਪਰਮਜੀਤ ਸਿੰਘ, ਸਕੱਤਰ ਅਰਜੁਨ ਸਿੰਘ, ਪ੍ਰੈਸ ਕਾਰਜਕਾਰੀ ਮੈਂਬਰ ਮਨਸਹਿਜ ਸਿੰਘ, ਕਾਰਜਕਾਰੀ ਮੈਂਬਰ ਜਸ਼ਨਪ੍ਰੀਤ ਸਿੰਘ, ਕਾਰਜਕਾਰੀ ਮੈਂਬਰ ਤਰਨਜੋਤ ਸਿੰਘ ਚੱਡਾ, ਅਰਮਾਨ ਸਿੰਘ, ਅਰਵਿੰਦ ਸਿੰਘ, ਬਿਕਰਮ ਜੀਤ ਸਿੰਘ, ਵਿਕਰਮ ਸਿੰਘ, ਏਕਜੋਤ ਸਿੰਘ, ਨਵਕਵਲ ਸਿੰਘ, ਰਮਨ ਪੀ ਸਿੰਘ, ਗੁਨਤਾਸ ਸਿੰਘ ਸੋਢੀ ਮੌਜੂਦ ਰਹੇ।ਹਰ

Advertisement
Advertisement
Advertisement
Advertisement
Scroll to Top