ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਜਾਣਕਾਰੀ ਜਨਤਕ ਕਰਨ ਦੀ ਲੋੜ : ਮੁੱਖ ਚੋਣ ਅਧਿਕਾਰੀ

ਦੁਆਰਾ: Punjab Bani ਪ੍ਰਕਾਸ਼ਿਤ :Friday, 06 September, 2024, 07:03 PM

ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਜਾਣਕਾਰੀ ਜਨਤਕ ਕਰਨ ਦੀ ਲੋੜ : ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਵਿਧਾਨ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪਰਾਧਿਕ ਪਿਛੋਕੜਾਂ ਨੂੰ ਪ੍ਰਕਾਸ਼ਿਤ ਕਰਨਾ ਚਾਹੀਦਾ ਹੈ । ਇਸ ਤੋਂ ਇਲਾਵਾ ਅਜਿਹੀ ਜਾਣਕਾਰੀ ਉਨ੍ਹਾਂ ਦੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਵੀ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੌਰਾਨ ਤਿੰਨ ਵਾਰ ਅਖਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਰਾਹੀਂ ਇਸ ਸਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਨੀ ਚਾਹੀਦੀ ਹੈ।ਇੱਕ ਸਿਆਸੀ ਪਾਰਟੀ ਜੋ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਖੜ੍ਹੇ ਕਰਦੀ ਹੈ। ਉਸ ਨੂੰ ਵੀ ਤਿੰਨ ਮੌਕਿਆਂ ’ਤੇ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਆਪਣੀ ਵੈੱਬਸਾਈਟ ਅਤੇ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ‘ਤੇ ਪ੍ਰਕਾਸ਼ਿਤ ਕਰਨ ਦੀ ਲੋੜ ਹੁੰਦੀ ਹੈ। ਸਿਆਸੀ ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ, ਫੇਸਬੁੱਕ ਅਤੇ ਟਵਿੱਟਰ ਸਮੇਤ ਇਹ ਜਾਣਕਾਰੀ ਇੱਕ ਸਥਾਨਕ ਅਖ਼ਬਾਰ ਅਤੇ ਇੱਕ ਕੌਮੀ ਅਖਬਾਰ ਵਿੱਚ ਵੀ ਪ੍ਰਕਾਸਿ਼਼ਤ ਕੀਤੀ ਜਾਵੇ।ਇਹ ਵੇਰਵੇ ਉਮੀਦਵਾਰ ਦੀ ਚੋਣ ਦੇ 48 ਘੰਟਿਆਂ ਦੇ ਅੰਦਰ ਪ੍ਰਕਾਸ਼ਿਤ ਕੀਤੇ ਜਾਣ ਲਈ ਕਿਹਾ ਗਿਆ ਹੈ, ਫਿਰ ਸਬੰਧਤ ਰਾਜਨੀਤਿਕ ਪਾਰਟੀ ਉਮੀਦਵਾਰ ਦੀ ਚੋਣ ਦੇ 72 ਘੰਟਿਆਂ ਦੇ ਅੰਦਰ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਸੌਂਪੇਗੀ। ਪਾਲਣਾ ਨਾ ਕਰਨ ’ਤੇ ਸੁਪਰੀਮ ਕੋਰਟ ਦੇ ਨੋਟਿਸ ਵਿੱਚ ਲਿਆਂਦਾ ਜਾਵੇਗਾ, ਕਿਉਂਕਿ ਉਹ ਇਸ ਅਦਾਲਤ ਦੇ ਹੁਕਮਾਂ/ਨਿਦੇਸ਼ਾਂ ਦੀ ਉਲੰਘਣਾ ਹੈ।