Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:53 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ.ਆਈ.ਏ. ਦੀ ਛਾਪੇਮਾਰੀ ਖਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ

ਐਨ.ਆਈ.ਏ. ਦੀ ਛਾਪੇਮਾਰੀ ਖਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ

ਐਨ.ਆਈ.ਏ. ਦੀ ਛਾਪੇਮਾਰੀ ਖਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ, 6 ਸਤੰਬਰ : ਮੋਦੀ ਹਕੂਮਤ ਵੱਲੋਂ ਜ਼ੁਬਾਨਬੰਦੀ ਕਰਨ ਲਈ ਐਨ.ਆਈ.ਏ. ਰਾਹੀਂ ਰਾਜਨੀਤਿਕ, ਬੁੱਧੀਜੀਵੀਆਂ, ਪੱਤਰਕਾਰਾਂ, ਵਕੀਲਾਂ, ਕਿਸਾਨ ਆਗੂਆਂ ਤੇ ਇਨਸਾਫਪਸੰਦ ਲੋਕਾਂ ਨੂੰ ਗਿ੍ਰਫਤਾਰ ਕਰਨ, ਛਾਪੇਮਾਰੀ ਕਰਨ ਤੇ ਝੂਠੇ ਪੁਲੀਸ ਕੇਸਾਂ ਵਿੱਚ ਫਸਾਉਣ ਖਿਲਾਫ਼, ਸੂਬੇ ਦੇ ਅਧਿਕਾਰਾਂ ਉੱਪਰ ਡਾਕਾ ਮਾਰਨ ਵਿਰੁੱਧ ਤੇ ਐਨ.ਆਈ.ਏ. ਦੇ ਖਾਤਮੇ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਵੱਲੋਂ ਜ਼ਿਲ੍ਹਾ ਕੇਂਦਰਾਂ ’ਤੇ ਪ੍ਰਦਰਸ਼ਨ ਕੀਤੇ ਗਏ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ । ਇਹਨਾਂ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ, ਦਰਸ਼ਨ ਸਿੰਘ ਖਟਕੜ, ਕੁਲਵਿੰਦਰ ਸਿੰਘ ਵੜੈਚ ਸਮੇਤ ਹੋਰਾਂ ਨੇ ਕਿਹਾ ਕਿ ਕੇਂਦਰ ਵਿੱਚ ਚਾਹੇ ਲੰਗੜੀ ਸਰਕਾਰ ਹੈ ਪ੍ਰੰਤੂ ਮੋਦੀ ਹਕੂਮਤ ਦਾ ਫਾਸ਼ੀ ਹੱਲਾ ਖ਼ਤਮ ਨਹੀਂ ਹੋਇਆ। ਦੇਸ਼ ਭਰ ਵਿੱਚ ਆਰ.ਐਸ.ਐਸ. ਤੇ ਕਾਰਪੋਰੇਟ ਦੀਆਂ ਨੀਤੀਆਂ ਖਿਲਾਫ਼ ਬੋਲਣ ਵਾਲੇ ਲੋਕਾਂ ’ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਹਨਾਂ ਦੇ ਝੂਠੇ ਪੁਲੀਸ ਮੁਕਾਬਲੇ ਬਣਾਏ ਜਾ ਰਹੇ ਹਨ, ਉਹਨਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਐਨ.ਆਈ.ਏ. ਵੱਲੋਂ ਪੰਜਾਬ ਤੇ ਚੰਡੀਗੜ੍ਹ ਸਮੇਤ ਪੰਜ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਤੇ ਅਜੇ ਕੁਮਾਰ ਸਿੰਗਲ ਨਾਮ ਦੇ ਵਕੀਲ ਨੂੰ ਲਖਨਊ ਦੀ ਐਨ.ਆਈ.ਏ. ਸ਼ਾਖਾ ਚੰਡੀਗੜ੍ਹ ਤੋਂ ਗਿ੍ਰਫਤਾਰ ਕਰਕੇ ਲੈ ਗਈ। ਹੋਰ ਵਕੀਲਾਂ, ਬੁੱਧੀਜੀਵੀਆਂ, ਵਿਦਿਆਰਥੀਆਂ ਤੇ ਕਿਸਾਨ ਆਗੂਆਂ ਤੋਂ ਪੁੱਛਗਿੱਛ ਕੀਤੀ ਗਈ ਤੇ ਉਹਨਾਂ ਨੂੰ ਇੱਕ ਸਾਲ ਪੁਰਾਣੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸਤੋਂ ਪਹਿਲਾਂ ਵੀ ਕਿਸਾਨ ਆਗੂਆਂ ਦੇ ਖਾਤਿਆਂ ਦੀ ਜਾਂਚ ਕਰਕੇ ਜੱਥੇਬੰਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਐਨ.ਆਈ.ਏ. ਰਾਹੀਂ ਮੋਦੀ ਹਕੂਮਤ ਵਿਰੋਧੀਆਂ ਵਿੱਚ ਦਹਿਸ਼ਤ ਪਾਉਣਾ ਚਾਹੁੰਦੀ ਹੈ ਤਾਂ ਕਿ ਆਰ.ਐਸ.ਐਸ. ਤੇ ਕਾਰਪੋਰੇਟਸ ਦੀਆਂ ਨੀਤੀਆਂ ਸੌਖੀਆਂ ਲਾਗੂ ਕੀਤੀਆਂ ਜਾ ਸਕਣ । ਉਹਨਾਂ ਕਿਹਾ ਕਿ ਐਨ.ਆਈ.ਏ. ਨੂੰ ਜਿਸ ਤਰ੍ਹਾਂ ਅਧਿਕਾਰ ਦਿੱਤੇ ਗਏ ਹਨ ਉਸ ਨਾਲ ਇਹ ਭਾਰਤ ਦੇ ਸੰਘੀ ਢਾਂਚੇ ’ਤੇ ਹਮਲਾ ਹੈ। ਸੂਬੇ ਮਹਿਜ ਕੇਂਦਰ ਦੇ ਰਹਿਮੋ-ਕਰਮ ’ਤੇ ਨਿਰਭਰ ਹਨ। ਪ੍ਰੰਤੂ ਜਿਸ ਢੰਗ ਨਾਲ ਇਹਨਾਂ ਛਾਪਿਆਂ ਵਿੱਚ ਪੰਜਾਬ ਸਰਕਾਰ ਨੇ ਭੂਮਿਕਾ ਨਿਭਾਈ ਹੈ, ਇਹ ਉਸਤੋਂ ਵੀ ਖ਼ਤਰਨਾਕ ਹੈ ਤੇ ਸ਼ਰਮਨਾਕ ਹੈ । ਉਹਨਾਂ ਮੰਗ ਕੀਤੀ ਕਿ ਐਨ.ਆਈ.ਏ. ਵੱਲੋਂ ਗਿ੍ਰਫਤਾਰ ਕੀਤੇ ਵਿਅਕਤੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਐਡਵੋਕੇਟ ਮਨਦੀਪ ਸਿੰਘ ਤੇ ਐਡਵੋਕੇਟ ਪੰਕਜ ਤਿਆਗੀ ਨੂੰ ਭੇਜੇ ਨੋਟਿਸ ਵਾਪਿਸ ਲਏ ਜਾਣ। ਐਨ.ਆਈ.ਏ. ਨੂੰ ਖ਼ਤਮ ਕੀਤਾ ਜਾਵੇ ਅਤੇ ਕੇਂਦਰੀ ਏਜੰਸੀਆਂ ਦੇ ਸੂਬਿਆਂ ਵਿੱਚ ਮਨਮਰਜ਼ੀ ਨਾਲ ਦਾਖਲੇ ’ਤੇ ਪਾਬੰਦੀ ਲਾਈ ਜਾਵੇ ।

Advertisement
Advertisement
Advertisement
Advertisement
Scroll to Top