Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਕੀਤਾ ਪੀ.ਐਸ.ਆਈ.ਈ.ਸੀ. ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ

ਵਿਜੀਲੈਂਸ ਕੀਤਾ ਪੀ.ਐਸ.ਆਈ.ਈ.ਸੀ. ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ

ਵਿਜੀਲੈਂਸ ਕੀਤਾ ਪੀ.ਐਸ.ਆਈ.ਈ.ਸੀ. ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਧੋਖਾਧੜੀ ਕਰਨ ਸਬੰਧੀ ਮੁਕੱਦਮੇ ’ਚ ਲੋੜੀਂਦੇ ਤਿੰਨ ਹੋਰ ਦੋਸ਼ੀਆਂ ਦਰਸ਼ਨ ਕੁਮਾਰ ਉਰਫ ਦਰਸ਼ਨ ਗਰਗ ਅਤੇ ਅਮਰਜੀਤ ਸਿੰਘ, ਦੋਵੇਂ ਸੇਵਾਮੁਕਤ ਅਸਟੇਟ ਅਫਸਰ ਅਤੇ ਵਿਜੇ ਕੁਮਾਰ ਗੁਪਤਾ, ਸੀਨੀਅਰ ਸਹਾਇਕ ਨੂੰ ਗ੍ਰਿਫਤਾਰ ਕੀਤਾ ਹੈ । ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ.) ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ ਜਿਸ ਪਿੱਛੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420, 409, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)1 ਦੇ 13(2) ਤਹਿਤ ਐਫਆਈਆਰ ਨੰਬਰ 04 ਮਿਤੀ 8 ਮਾਰਚ 2024 ਨੂੰ ਵਿਜੀਲੈਂਸ ਦੇ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ, ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ ।ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮਾਂ ਨੇ ਹੋਰਨਾਂ ਨਾਲ ਮਿਲ ਕੇ ਫਰਜ਼ੀ ਖ਼ਰੀਦਦਾਰ, ਜਾਅਲੀ ਪਤੇ ਅਤੇ ਫਰਜ਼ੀ ਫਰਮਾਂ ਦੀ ਵਰਤੋਂ ਕਰਕੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top