Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:46 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਮੈਡੀਕਲ ਕਾਲਜ ਤੇ ਰਜਿੰਦਰਾ ਹਸਪਤਾਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ
-ਸਰਕਾਰੀ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦਾ ਕਰੀਬ 200 ਕਰੋੜ ਰੁਪਏ ਨਾਲ ਕੀਤਾ ਜਾ ਰਿਹੈ ਵਿਕਾਸ : ਡਾ. ਬਲਬੀਰ ਸਿੰਘ
-ਮਿਥੇ ਸਮੇਂ ‘ਚ ਪੂਰੇ ਕੀਤੇ ਜਾਣ ਚੱਲ ਰਹੇ ਵਿਕਾਸ ਕਾਰਜ : ਡਾ. ਬਲਬੀਰ ਸਿੰਘ
-ਜੂਨੀਅਰ ਡਾਕਟਰਾਂ ਦੀ ਮੰਗ ‘ਤੇ ਪੁਖ਼ਤਾ ਸੁਰੱਖਿਆ ਦੇ ਇੰਤਜ਼ਾਮ ਕਰਨ ਦਾ ਭਰੋਸਾ
ਪਟਿਆਲਾ, 7 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੀ ਕਾਇਆਂ ਕਲਪ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਸ਼ਾਮ ਇੱਥੇ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਜੂਨੀਅਰ ਰੈਜੀਡੈਂਟਸ ਡਾਕਟਰਾਂ ਦੀ ਮੰਗ ‘ਤੇ ਪੁਖ਼ਤਾ ਸੁਰੱਖਿਆ ਦੇ ਇੰਤਜਾਮ ਕਰਨ ਦਾ ਭਰੋਸਾ ਵੀ ਦਿਵਾਇਆ ਅਤੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ । ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਜਿੰਦਰਾ ਹਸਪਤਾਲ ਵਿਖੇ ਟਰੌਮਾ ਸੈਂਟਰ ਦੀ ਉਸਾਰੀ ਕਰਵਾਈ ਜਾਣੀ ਹੈ, ਜਿਸ ਲਈ ਉਨ੍ਹਾਂ ਨੇ ਅੱਜ ਇਸ ਪ੍ਰਾਜੈਕਟ ਦਾ ਜਾਇਜ਼ਾ ਲਿਆ ਹੈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸੇ ਸਮੇਂ 128 ਕਰੋੜ ਰੁਪਏ ਦੇ ਵਿਕਾਸ ਕਾਰਜ ਸਰਕਾਰੀ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਚੱਲ ਰਹੇ ਹਨ ਅਤੇ ਜਲਦੀ ਹੀ ਕਰੀਬ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਰੌਮਾ ਸੈਂਟਰ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ । ਇਸ ਮੌਕੇ ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਵਿਖੇ ਉਸਾਰੇ ਜਾ ਰਹੇ ਸਪੋਰਟਸ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ ਫੈਕਲਿਟੀ ਹਾਊਸਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਾਰੇ ਕੰਮ ਮਿਥੇ ਸਮੇਂ ਵਿੱਚ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । ਇਸ ਮੌਕੇ ਏ.ਡੀ.ਸੀ. ਮੈਡਮ ਕੰਚਨ, ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਕਰਨਲ ਜੇ.ਵੀ. ਸਿੰਘ, ਡਾਇਰੈਕਟਰ ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜਨ ਸਿੰਗਲਾ, ਮੈਡੀਕਲ ਗਰੀਸ਼ ਸਾਹਨੀ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡਾ ਰਜਨੀਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top