Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:44 am

+91 90915 01313 , +91 90916 01313

punjabbanni@gmail.com
punjabbani@yahoo.com

50 ਹਜਾਰ ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਦਾ ਅਦਾਲਤ ਨੇ ਦਿੱਤਾ ਇੱਕ ਦਿਨ ਦਾ ਪੁਲਸ ਰਿਮਾਂਡ

50 ਹਜਾਰ ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਦਾ ਅਦਾਲਤ ਨੇ ਦਿੱਤਾ ਇੱਕ ਦਿਨ ਦਾ ਪੁਲਸ ਰਿਮਾਂਡ

50 ਹਜਾਰ ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਦਾ ਅਦਾਲਤ ਨੇ ਦਿੱਤਾ ਇੱਕ ਦਿਨ ਦਾ ਪੁਲਸ ਰਿਮਾਂਡ
ਗੁਰਦਾਸਪੁਰ : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ `ਤੇ ਭੇਜ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ ।ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾਰ ਨੇ ਉਸ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਪਿੰਡ ਰੱਤਾ ਦੇ ਨੰਬਰਦਾਰ ਦਿਲਬਾਗ ਸਿੰਘ ਰਾਹੀਂ ਉਸ ਕੋਲੋਂ 50,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਤਹਿਸੀਲਦਾਰ ਨੂੰ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਰਿਸ਼ਵਤ ਲੈਣ ਤੋਂ ਬਾਅਦ ਤਹਿਸੀਲਦਾਰ ਨੇ ਰਿਸ਼ਵਤ ਦੀ ਰਕਮ ਆਪਣੇ ਡਰਾਈਵਰ ਨੂੰ ਦੇ ਦਿੱਤੀ ਸੀ, ਜਿਸ ਕਰਕੇ ਵਿਜੀਲੈਂਸ ਨੇ ਉਸਨੂੰ ਵੀ ਇਸ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top