Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:12 pm

+91 90915 01313 , +91 90916 01313

punjabbanni@gmail.com
punjabbani@yahoo.com

ਡੌਂਕੀ ਲਾ ਅਮਰੀਕਾ ਜਾ ਰਹੇ 130 ਭਾਰਤੀਆਂ ਨੂੰ ਪਨਾਮਾ ਤੋਂ ਹੀ ਕੀਤਾ ਡਿਪੋਰਟ, ਪਹਿਲੀ ਵਾਰ ਹੋਇਆ ਅਜਿਹਾ

ਡੌਂਕੀ ਲਾ ਅਮਰੀਕਾ ਜਾ ਰਹੇ 130 ਭਾਰਤੀਆਂ ਨੂੰ ਪਨਾਮਾ ਤੋਂ ਹੀ ਕੀਤਾ ਡਿਪੋਰਟ, ਪਹਿਲੀ ਵਾਰ ਹੋਇਆ ਅਜਿਹਾ

ਡੌਂਕੀ ਲਾ ਅਮਰੀਕਾ ਜਾ ਰਹੇ 130 ਭਾਰਤੀਆਂ ਨੂੰ ਪਨਾਮਾ ਤੋਂ ਹੀ ਕੀਤਾ ਡਿਪੋਰਟ, ਪਹਿਲੀ ਵਾਰ ਹੋਇਆ ਅਜਿਹਾ
ਪਨਾਮਾ ਨੇ ਸ਼ੁੱਕਰਵਾਰ ਨੂੰ 130 ਭਾਰਤੀ ਪ੍ਰਵਾਸੀਆਂ ਨੂੰ ਭਾਰਤ ਵਾਪਸ ਭੇਜ ਦਿੱਤਾ ਹੈ। ਇਹ ਪ੍ਰਵਾਸੀ ਗੈਰ-ਕਾਨੂੰਨੀ ਤਰੀਕੇ ਨਾਲ ਪਨਾਮਾ ਵਿਚ ਦਾਖਲ ਹੋਏ ਸਨ। ਇਹ ਕਾਰਵਾਈ ਅਮਰੀਕਾ ਨਾਲ ਜੁਲਾਈ ਵਿੱਚ ਹੋਏ ਸਮਝੌਤੇ ਤਹਿਤ ਕੀਤੀ ਗਈ ਸੀ। ਇਸ ਸਮਝੌਤੇ ਤਹਿਤ ਅਮਰੀਕਾ ਨੇ ਪਨਾਮਾ ਤੋਂ ਪ੍ਰਵਾਸੀਆਂ ਨੂੰ ਵਾਪਸ ਭੇਜਣ ਲਈ 6 ਮਿਲੀਅਨ ਡਾਲਰ ਦੀ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ। ਅਮਰੀਕਾ ਨੂੰ ਉਮੀਦ ਹੈ ਕਿ ਇਸ ਨਾਲ ਉਸ ਦੀ ਦੱਖਣੀ ਸਰਹੱਦ ‘ਤੇ ਗੈਰ-ਕਾਨੂੰਨੀ ਘੁਸਪੈਠ ਘਟੇਗੀ।
ਪਨਾਮਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਭਾਰਤੀ ਪ੍ਰਵਾਸੀਆਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਨਵੀਂ ਦਿੱਲੀ ਭੇਜਿਆ ਗਿਆ ਸੀ। ਇਹ ਪਹਿਲੀ ਵਾਰ ਸੀ ਕਿ ਅਮਰੀਕਾ ਨਾਲ ਹੋਏ ਇਸ ਸਮਝੌਤੇ ਤਹਿਤ ਅਮਰੀਕਾ ਤੋਂ ਬਾਹਰ ਕਿਸੇ ਵੀ ਦੇਸ਼ ਦੇ ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ। ਕੋਲੰਬੀਆ ਅਤੇ ਪਨਾਮਾ ਦੇ ਵਿਚਕਾਰ ਸਥਿਤ ਡੇਰਿਅਨ ਜੰਗਲ, ਮੱਧ ਅਮਰੀਕਾ ਅਤੇ ਮੈਕਸੀਕੋ ਰਾਹੀਂ ਦੱਖਣੀ ਅਮਰੀਕਾ ਤੋਂ ਸੰਯੁਕਤ ਰਾਜ ਅਮਰੀਕਾ ਜਾਣ ਵਾਲੇ ਪ੍ਰਵਾਸੀਆਂ ਲਈ ਇੱਕ ਪ੍ਰਮੁੱਖ ਰਸਤਾ ਬਣ ਗਿਆ ਹੈ। ਇਹ ਜੰਗਲ ਬੇਹੱਦ ਖ਼ਤਰਨਾਕ ਹੈ ਅਤੇ ਇੱਥੇ ਅਪਰਾਧਿਕ ਸਮੂਹਾਂ ਦਾ ਦਬਦਬਾ ਹੈ ਪਰ ਇਸ ਦੇ ਬਾਵਜੂਦ ਪਿਛਲੇ ਸਾਲ ਪੰਜ ਲੱਖ ਤੋਂ ਵੱਧ ਪ੍ਰਵਾਸੀ ਇਸ ਜੰਗਲ ਨੂੰ ਪਾਰ ਕਰਕੇ ਅਮਰੀਕਾ ਪਹੁੰਚਣ ਵਿੱਚ ਕਾਮਯਾਬ ਰਹੇ।

Advertisement
Advertisement
Advertisement
Advertisement
Scroll to Top