ਪ੍ਰਸਿੱਧ ਗਾਇਕ ਕਨ੍ਹਈਆ ਮਿੱਤਲ ਦੇ ਕਾਂਗਰਸ ਵਿਚ ਸ਼਼ਾਮਲ ਹੋਣ ਦੀਆਂ ਕਿਆਸਰਾਈਆਂ ਨੇ ਫੜਿਆ ਜ਼ੋਰ
ਦੁਆਰਾ: Punjab Bani ਪ੍ਰਕਾਸ਼ਿਤ :Sunday, 08 September, 2024, 02:31 PM

ਪ੍ਰਸਿੱਧ ਗਾਇਕ ਕਨ੍ਹਈਆ ਮਿੱਤਲ ਦੇ ਕਾਂਗਰਸ ਵਿਚ ਸ਼਼ਾਮਲ ਹੋਣ ਦੀਆਂ ਕਿਆਸਰਾਈਆਂ ਨੇ ਫੜਿਆ ਜ਼ੋਰ
ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਮਸ਼ਹੂਰ ਗਾਇਕ ਕਨ੍ਹਈਆ ਮਿੱਤਲ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਨੇ ਜੋਰ ਪਕੜ ਲਿਆ ਹੈ, ਜਿਸਦੇ ਚਲਦਿਆਂ ਕਨ੍ਹਈਆ ਮਿੱਤਲ ਨੇ ਕਿਹਾ ਕਿ ਮੈਂ ਪਹਿਲਾਂ ਕਦੇ ਕਿਸੇ ਪਾਰਟੀ ਲਈ ਕੰਮ ਨਹੀਂ ਕੀਤਾ ਪਰ ਮੈਨੂੰ ਲੱਗਦਾ ਹੈ ਕਿ ਮੈਨੂੰ ਕਾਂਗਰਸ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਵੀ ਕਾਂਗਰਸ ਨਾਲ ਜੁੜੀ ਹੋਈ ਹੈ, ਫਿਰ ਵੀ ਉਹ ਅੱਤਿਆਚਾਰਾਂ ਦਾ ਸਾਹਮਣਾ ਕਰ ਰਹੀ ਹੈ। ਇਸ ਤੋਂ ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਸਾਨੂੰ ਉਨ੍ਹਾਂ ਦੇ ਸਮਰਥਨ ਨਾਲ ਅਜਿਹੀ ਪਾਰਟੀ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੱਲ ਬਣ ਜਾਂਦੀ ਹੈ ਤਾਂ ਉਹ ਯਕੀਨੀ ਤੌਰ ‘ਤੇ ਕਾਂਗਰਸ ‘ਚ ਜਾਣਗੇ।
