Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:23 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਜਗਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਸੰਭਾਲ਼ਿਆ ਅਹੁਦਾ

ਡਾ. ਜਗਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਸੰਭਾਲ਼ਿਆ ਅਹੁਦਾ

ਡਾ. ਜਗਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਸੰਭਾਲ਼ਿਆ ਅਹੁਦਾ
ਪਟਿਆਲਾ, 7 ਸਤੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਗਪ੍ਰੀਤ ਕੌਰ ਨੇ ਡਾਇਰੈਕਟੋਰੇਟ, ਅੰਤਰਰਾਸ਼ਟਰੀ ਮਾਮਲੇ ਵਿਖੇ ਕੋਆਰਡੀਨੇਟਰ, ਅੰਤਰਰਾਸ਼ਟਰੀ ਵਿਦਿਆਰਥੀ ਦਾ ਅਹੁਦਾ ਸੰਭਾਲ਼ ਲਿਆ ਹੈ। ਡਾ. ਜਗਪ੍ਰੀਤ ਕੌਰ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿੱਚ ਅਧਿਆਪਕ ਅਤੇ ਮੁਖੀ ਵਜੋਂ ਕਾਰਜਸ਼ੀਲ ਹਨ । ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਦੇ ਇਸ ਮੌਕੇ ਸਿੱਖਿਆ ਅਤੇ ਸੂਚਨਾ ਫੈਕਲਟੀ ਦੇ ਡੀਨ ਪ੍ਰੋ. ਪੁਸ਼ਪਿੰਦਰ ਕੌਰ ਤੋਂ ਇਲਾਵਾ ਪ੍ਰੋ. ਸਤਿਆਬੀਰ ਸਿੰਘ, ਡਾਇਰੈਕਟਰ, ਸੀ.ਡੀ.ਓ.ਈ., ਡਾ. ਚਰਨਜੀਤ ਸਿੰਘ, ਇਲੈਕਟ੍ਰੋਨਿਕਸ ਅਤੇ ਸੰਚਾਰ ਇੰਜਨੀਅਰ ਵਿਭਾਗ, ਡਾ. ਲਖਵਿੰਦਰ ਸਿੰਘ ਅਤੇ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ । ਜ਼ਿਕਰਯੋਗ ਹੈ ਕਿ ਡਾ. ਜਗਪ੍ਰੀਤ ਕੌਰ ਨੇ ਆਸਟ੍ਰੇਲੀਆ ਦੀ ਕਰਟਿਨ ਯੂਨੀਵਰਸਿਟੀ, ਪਰਥ ਅਤੇ ਐੱਮ. ਡੀ. ਯੂ. ਰੋਹਤਕ ਦੇ ਸਹਿਯੋਗ ਨਾਲ਼ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਪਾਂਸਰ ਅੰਤਰਰਾਸ਼ਟਰੀ ਸਪਾਰਕ ਪ੍ਰੋਜੈਕਟ, ਜੋ ਇਸ ਸਮੇਂ ਜਾਰੀ ਹੈ, ਸਮੇਤ ਕਈ ਮਹੱਤਵਪੂਰਨ ਖੋਜ ਪ੍ਰੋਜੈਕਟਾਂ ਦੀ ਅਗਵਾਈ ਕੀਤੀ ਹੈ ।

Advertisement
Advertisement
Advertisement
Advertisement
Scroll to Top