Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 11:24 am

+91 90915 01313 , +91 90916 01313

punjabbanni@gmail.com
punjabbani@yahoo.com

ਤਖਤ ਸ਼੍ਰੀ ਹਜ਼ੂਰ ਸਾਹਿਬ ਉਤੇ ਰਵਨੀਤ ਬਿੱਟੂ ਨੂੰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਉਹ ਬਿਲਕੁਲ ਗਲਤ :ਭਾਈ ਅਮਰੀਕ ਸਿੰਘ ਅਜਨਾਲਾ

ਤਖਤ ਸ਼੍ਰੀ ਹਜ਼ੂਰ ਸਾਹਿਬ ਉਤੇ ਰਵਨੀਤ ਬਿੱਟੂ ਨੂੰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਉਹ ਬਿਲਕੁਲ ਗਲਤ :ਭਾਈ ਅਮਰੀਕ ਸਿੰਘ ਅਜਨਾਲਾ

ਤਖਤ ਸ਼੍ਰੀ ਹਜ਼ੂਰ ਸਾਹਿਬ ਉਤੇ ਰਵਨੀਤ ਬਿੱਟੂ ਨੂੰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਉਹ ਬਿਲਕੁਲ ਗਲਤ :ਭਾਈ ਅਮਰੀਕ ਸਿੰਘ ਅਜਨਾਲਾ
ਅੰਮ੍ਰਿਤਸਰ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਤਖਤ ਸ਼੍ਰੀ ਹਜੂਰ ਸਾਹਿਬ ਤੇ ਪਿਛਲੇ ਦਿਨੀ ਤਖਤ ਸ਼੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕਰਨ ਨੂੰ ਲੈ ਕੇ ਅੱਜ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਤਖਤ ਸ਼੍ਰੀ ਹਜ਼ੂਰ ਸਾਹਿਬ ਉਤੇ ਰਵਨੀਤ ਬਿੱਟੂ ਨੂੰ ਬਾਬਾ ਕੁਲਵੰਤ ਸਿੰਘ ਅਤੇ ਹੋਰਨਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ ਉਹ ਬਿਲਕੁਲ ਗਲਤ ਹੈ ਅਤੇ ਉਹ ਇਸ ਦੀ ਨਿਖੇਦੀ ਕਰਦੇ ਹਨ। ਉਹਨਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇ ਦਾਦਾ ਅਤੇ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਵੱਲੋਂ ਪੰਜਾਬ ਅੰਦਰ ਸਿੱਖ ਨੌਜਵਾਨਾਂ ਨੂੰ ਕੋਹ ਕੋਹ ਕੇ ਸ਼ਹੀਦ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਦੇ ਪਰਿਵਾਰ ਦੀ ਸਿੱਖ ਪੰਥ ਨੂੰ ਕਿਹੜੀ ਦੇਣ ਹੈ ਜੋ ਉਸ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਅੱਜ ਰਵਨੀਤ ਬਿੱਟੂ ਸਿੱਖ ਪੰਥ ਦੇ ਉਲਟ ਬੋਲਦਾ ਹੈ ਅਤੇ ਰਵਨੀਤ ਬਿੱਟੂ ਸਿੱਖ ਨਹੀਂ ਹੈ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਨੂੰ ਸਨਮਾਨਿਤ ਕਰਨ ਦਾ ਉਹ ਸਖਤ ਸ਼ਬਦਾਂ ਵਿੱਚ ਵਿਰੋਧ ਕਰਦੇ ਹਨ ਜੋ ਵੀ ਕੀਤਾ ਹੈ ਉਹ ਸਿੱਖ ਪਰੰਪਰਾਵਾਂ ਦੇ ਉਲਟ ਕੀਤਾ ਹੈ,ਸੰਗਤਾਂ ਇਸ ਨਾਲ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਉਹਨਾਂ ਕਿਹਾ ਕਿ ਕੁਲਵੰਤ ਸਿੰਘ ਹੁਣਾਂ ਨੇ ਬਹੁਤ ਵੱਡੀ ਗਲਤੀ ਕੀਤੀ ਹੈ ਜਾਂ ਫਿਰ ਉਹ ਤੋਂ ਗੁਰਮਤ ਤੋਂ ਅਣਜਾਣ ਆ ਜਾਂ ਸਿੱਖੀ ਸਿਧਾਂਤਾਂ ਤੋਂ ਅਣਜਾਣ ਹੈ।

Advertisement
Advertisement
Advertisement
Advertisement
Scroll to Top