ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ 293 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ
ਦੁਆਰਾ: Punjab Bani ਪ੍ਰਕਾਸ਼ਿਤ :Saturday, 07 September, 2024, 03:20 PM

ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ 293 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 293 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਨਵੇਂ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੋਈ ਹੈ ਕਿ ਤੁਸੀਂ ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਦਾ ਹਿੱਸਾ ਬਣੇ ਹੋ। ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਮਹਿਕਮੇ ਵਿੱਚ ਇਮਾਨਦਾਰੀ ਨਾਲ ਕੰਮ ਕਰਨ।
