Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਸ.ਮਿ.ਸ. ਖੇੜੀ ਗੁੱਜਰਾਂ ਦੀ ਰੁਪਿੰਦਰ ਕੌਰ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ

ਸ.ਮਿ.ਸ. ਖੇੜੀ ਗੁੱਜਰਾਂ ਦੀ ਰੁਪਿੰਦਰ ਕੌਰ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ

ਸ.ਮਿ.ਸ. ਖੇੜੀ ਗੁੱਜਰਾਂ ਦੀ ਰੁਪਿੰਦਰ ਕੌਰ ਨੇ ਤਾਈਕਵਾਂਡੋ ਵਿੱਚ ਹਾਸਲ ਕੀਤਾ ਗੋਲਡ ਮੈਡਲ
ਪਟਿਆਲਾ ()- 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਅਮਨਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਬਲਜੀਤ ਸਿੰਘ, ਸ੍ਰੀ ਬਲਵਿੰਦਰ ਸਿੰਘ ਜੱਸਲ, ਸ੍ਰੀ ਭਰਭੂਰ ਸਿੰਘ, ਸ੍ਰੀ ਤਰਸੇਮ ਸਿੰਘ ਅਤੇ ਸ੍ਰੀ ਮੋਹਿਤ ਦੀ ਅਗਵਾਈ ਵਿੱਚ ਸਰਕਾਰੀ ਮਲਟੀਪਰਪਜ਼ ਸਕੂਲ ਮਿਡਲ ਬ੍ਰਾਂਚ ਪੰਜਾਬੀ ਬਾਗ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਦੇ ਭਾਗ ਲਿਆ।ਹਰ ਭਾਰ ਗਰੁੱਪ ਵਿੱਚ ਕਾਫੀ ਮੁਕਾਬਲਾ ਵੇਖਣ ਨੂੰ ਮਿਲਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਖਿਡਾਰੀਆਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਜ਼ਿਲ੍ਹਾ ਪੱਧਰੀ ਤਾਈਕਵਾਂਡੋ ਅੰਡਰ-14 ਕੁੜੀਆਂ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਰੁਪਿੰਦਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਕਦੇ ਹੋਏ -22 ਕਿਲੋ ਭਾਰ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੀਆਂ ਖਿਡਾਰਣਾਂ ਨੇ ਤਾਈਕਵਾਂਡੋ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਹਰ ਬੱਚੇ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਸੁਰਿੰਦਰਪਾਲ ਸਿੰਘ, ਮਿਸ ਬਬੀਤਾ, ਸ੍ਰੀਮਤੀ ਪਰਮਜੀਤ ਕੌਰ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ।

Advertisement
Advertisement
Advertisement
Advertisement
Scroll to Top