Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:31 pm

+91 90915 01313 , +91 90916 01313

punjabbanni@gmail.com
punjabbani@yahoo.com

ਏਅਰ ਇੰਡੀਆ ਨੇ ਵਿਦੇਸ਼ ਜਾਣ ਵਾਲੇ ਆਪਣੇ ਯਾਤਰੀਆਂ ਲਈ ਅਹਿਮ ਐਡਵਾਈਜ਼ਰੀ ਜਾਰੀ ਕਰਦਿਆਂ ਦਿੱਲੀ ਤੋਂ ਅੰਤਰਰਾਸ਼ਟਰੀ ਰਵਾਨਗੀ ਲਈ ਚੈੱਕ-ਇਨ ਕਾਊਂਟਰ ਨਿਰਧਾਰਤ ਸਮੇਂ 75 ਮਿੰਟ ਪਹਿਲਾਂ ਬੰਦ ਹੋਣ ਦਾ ਸਮਾਂ ਕੀਤਾ ਤੈਅ

ਏਅਰ ਇੰਡੀਆ ਨੇ ਵਿਦੇਸ਼ ਜਾਣ ਵਾਲੇ ਆਪਣੇ ਯਾਤਰੀਆਂ ਲਈ ਅਹਿਮ ਐਡਵਾਈਜ਼ਰੀ ਜਾਰੀ ਕਰਦਿਆਂ ਦਿੱਲੀ ਤੋਂ ਅੰਤਰਰਾਸ਼ਟਰੀ ਰਵਾਨਗੀ ਲਈ ਚੈੱਕ-ਇਨ ਕਾਊਂਟਰ ਨਿਰਧਾਰਤ ਸਮੇਂ 75 ਮਿੰਟ ਪਹਿਲਾਂ ਬੰਦ ਹੋਣ ਦਾ ਸਮਾਂ ਕੀਤਾ ਤੈਅ

ਏਅਰ ਇੰਡੀਆ ਨੇ ਵਿਦੇਸ਼ ਜਾਣ ਵਾਲੇ ਆਪਣੇ ਯਾਤਰੀਆਂ ਲਈ ਅਹਿਮ ਐਡਵਾਈਜ਼ਰੀ ਜਾਰੀ ਕਰਦਿਆਂ ਦਿੱਲੀ ਤੋਂ ਅੰਤਰਰਾਸ਼ਟਰੀ ਰਵਾਨਗੀ ਲਈ ਚੈੱਕ-ਇਨ ਕਾਊਂਟਰ ਨਿਰਧਾਰਤ ਸਮੇਂ 75 ਮਿੰਟ ਪਹਿਲਾਂ ਬੰਦ ਹੋਣ ਦਾ ਸਮਾਂ ਕੀਤਾ ਤੈਅ
ਨਵੀਂ ਦਿੱਲੀ : ਏਅਰ ਇੰਡੀਆ ਨੇ ਵਿਦੇਸ਼ ਜਾਣ ਵਾਲੇ ਆਪਣੇ ਯਾਤਰੀਆਂ ਲਈ ਅਹਿਮ ਐਡਵਾਈਜ਼ਰੀ ਜਾਰੀ ਕੀਤੀ ਹੈ। ਜੇਕਰ ਤੁਸੀਂ ਅਗਲੇ ਕੁਝ ਦਿਨਾਂ ‘ਚ ਭਾਰਤ ਤੋਂ ਬਾਹਰ ਜਾਣ ਲਈ ਏਅਰ ਇੰਡੀਆ ਦੀ ਫਲਾਈਟ ਲੈਣ ਜਾ ਰਹੇ ਹੋ, ਤਾਂ ਇਹ ਅਹਿਮ ਖਬਰ ਸਿਰਫ ਤੁਹਾਡੇ ਲਈ ਹੈ। ਹਾਲਾਂਕਿ ਏਅਰ ਇੰਡੀਆ ਨੇ ਇਸ ਨਵੀਂ ਐਡਵਾਈਜ਼ਰੀ ‘ਚ ਘਰੇਲੂ ਯਾਤਰੀਆਂ ਲਈ ਕੋਈ ਸੂਚਨਾ ਜਾਂ ਜਾਣਕਾਰੀ ਨਹੀਂ ਦਿੱਤੀ ਹੈ। ਅੰਤਰਰਾਸ਼ਟਰੀ ਰਵਾਨਗੀ ਲਈ ਚੈੱਕ-ਇਨ ਕਾਊਂਟਰ ਨਾਲ ਜੁੜੀ ਇਹ ਬਹੁਤ ਮਹੱਤਵਪੂਰਨ ਜਾਣਕਾਰੀ ਹੈ ਅਤੇ ਕੰਪਨੀ ਦਾ ਕਹਿਣਾ ਹੈ ਕਿ ਇਸ ਨਾਲ ਤੁਹਾਡੀ ਯਾਤਰਾ ਹੋਰ ਸੁਖਾਲੀ ਅਤੇ ਪਹੁੰਚਯੋਗ ਹੋਵੇਗੀ, ਪਰ ਇਹ ਜ਼ਰੂਰੀ ਹੈ ਕਿ ਲੋਕ ਸਮੇਂ ਅਨੁਸਾਰ ਜਲਦੀ ਏਅਰਪੋਰਟ ਪਹੁੰਚ ਜਾਣ।ਏਅਰ ਇੰਡੀਆ ਨੇ ਟਵਿੱਟਰ ਉਤੇ ਇਕ ਪੋਸਟ ਰਾਹੀਂ ਕਿਹਾ ਹੈ ਕਿ ਦਿੱਲੀ ਤੋਂ ਅੰਤਰਰਾਸ਼ਟਰੀ ਰਵਾਨਗੀ ਲਈ ਚੈੱਕ-ਇਨ ਕਾਊਂਟਰ ਹੁਣ ਤੁਹਾਡੇ ਨਿਰਧਾਰਤ ਸਮੇਂ ਤੋਂ 75 ਮਿੰਟ ਪਹਿਲਾਂ ਬੰਦ ਹੋ ਜਾਵੇਗਾ। ਇਸ ਪੋਸਟ ਦੇ ਅਨੁਸਾਰ, ਇਹ ਹੁਣ ਪਹਿਲਾਂ ਵਾਂਗ 60 ਮਿੰਟ ਪਹਿਲਾਂ ਬੰਦ ਨਹੀਂ ਹੋਵੇਗਾ। ਕੰਪਨੀ ਨੇ ਆਪਣੀ ਪੋਸਟ ‘ਚ ਕਿਹਾ ਹੈ ਕਿ ਅਜਿਹਾ ਹਰ ਕਿਸੇ ਲਈ ਸੁਚਾਰੂ ਅਤੇ ਆਰਾਮਦਾਇਕ ਯਾਤਰਾ ਅਨੁਭਵ ਲਈ ਕੀਤਾ ਗਿਆ ਹੈ। ਇਹ ਸਟਾਫ ਨੂੰ ਵਿਅਸਤ ਘੰਟਿਆਂ ਅਤੇ ਦਿਨਾਂ ਦੌਰਾਨ ਵੀ ਚੈੱਕ-ਇਨ ਸੰਬੰਧੀ ਪ੍ਰਕਿਰਿਆਵਾਂ ਅਤੇ ਸੁਰੱਖਿਆ ਕਲੀਅਰੈਂਸ ਲਈ ਪੂਰਾ ਸਮਾਂ ਪ੍ਰਦਾਨ ਕਰੇਗਾ। ਉਂਜ, ਏਅਰ ਇੰਡੀਆ ਨੇ ਹੁਣ ਯਾਤਰੀਆਂ ਲਈ ਆਪਣੀਆਂ ਉਡਾਣਾਂ ਵਿੱਚ ਵਾਈ-ਫਾਈ ਸ਼ੁਰੂ ਕਰਨ ਦੀ ਤਿਆਰੀ ਪੂਰੀ ਕਰ ਲਈ ਹੈ। ਇਸ ਸਬੰਧ ‘ਚ ਟਾਈਮਜ਼ ਆਫ ਇੰਡੀਆ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਜਲਦੀ ਹੀ ਯਾਤਰੀ ਏਅਰ ਇੰਡੀਆ ਦੀਆਂ ਉਡਾਣਾਂ ‘ਚ ਵਾਈ-ਫਾਈ ਦੀ ਵਰਤੋਂ ਕਰ ਸਕਣਗੇ। ਏਅਰ ਇੰਡੀਆ ਦਾ ਹਵਾਲਾ ਦਿੰਦੇ ਹੋਏ ਰਿਪੋਰਟ ‘ਚ ਕਿਹਾ ਗਿਆ ਹੈ ਕਿ ਉਸ ਨੇ ਏ350-900 ਜਹਾਜ਼ਾਂ ਨਾਲ ਦਿੱਲੀ ਅਤੇ ਬ੍ਰਿਟੇਨ ਦੇ ਲੰਡਨ ਹੀਥਰੋ ਹਵਾਈ ਅੱਡੇ ਵਿਚਾਲੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।

Advertisement
Advertisement
Advertisement
Advertisement
Scroll to Top