Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ
ਸੁਨਾਮ ਊਧਮ ਸਿੰਘ ਵਾਲਾ, 7 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਅਹਿਮ ਸੌਗਾਤ ਦਿੰਦੇ ਹੋਏ ਸਰਹੰਦ ਚੋਅ ਦੇ ਨਾਲ ਨਵੇਂ ਬਣਾਏ ਗਏ ਵਾਕਿੰਗ ਟਰੈਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਮੁੱਖ ਸੜਕਾਂ ਦੇ ਆਲੇ ਦੁਆਲੇ ਸੈਰ ਕਰਨ ਵਾਲੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ ਜਿਸ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਉਨ੍ਹਾਂ ਨੇ ਸੁਨਾਮ ਸ਼ਹਿਰ ਵਿੱਚ ਜਿਹੜੇ ਪ੍ਰੋਜੈਕਟ ਮੁਢਲੇ ਤੌਰ ’ਤੇ ਆਰੰਭੇ ਸਨ, ਉਨ੍ਹਾਂ ਵਿੱਚ ਇਹ ਵਾਕਿੰਗ ਟਰੈਕ ਪ੍ਰੋਜੈਕਟ ਵੀ ਸ਼ਾਮਲ ਸੀ, ਜਿਹੜਾ ਕਿ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਾਕਿੰਗ ਟਰੈਕ ਦੀ ਲੰਬਾਈ 1300 ਮੀਟਰ ਤੇ ਚੌੜਾਈ 8 ਫੁੱਟ ਹੈ ਜਿਸ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਾਕਿੰਗ ਟਰੈਕ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੁਵਿਧਾ ਲਈ ਇੱਥੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਹਰਿਆਲੀ ਭਰਪੂਰ ਵਾਤਾਵਰਣ ਸਿਰਜਣ ਲਈ 3700 ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਸੈਰ ਕਰਨ ਵਾਲੇ ਕੁਦਰਤ ਨਾਲ ਵੀ ਸਾਂਝ ਪਾ ਸਕਣ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਾਰਜ ਜਿਥੇ ਪ੍ਰਗਤੀ ਅਧੀਨ ਹਨ ਉਥੇ ਹੀ ਕਈ ਲੋਕ ਪੱਖੀ ਪ੍ਰੋਜੈਕਟ ਲੋਕਾਂ ਨੂੰ ਮੁਕੰਮਲ ਹੋਣ ਮਗਰੋਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ । ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ, ਬਾਲ ਕ੍ਰਿਸ਼ਨ ਈਓ, ਆਸ਼ਾ ਬਜਾਜ, ਗੁਰਤੇਗ ਸਿੰਘ ਨਿੱਕਾ, ਐਮਸੀ ਚਮਕੌਰ ਹਾਂਡਾ, ਹਰਪਾਲ ਸਿੰਘ ਹਾਂਡਾ, ਹਰਮੇਸ਼ ਸਿੰਘ ਪੱਪੀ, ਮਨੀਸ਼ ਕੁਮਾਰ ਸੋਨੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਸੰਦੀਪ ਜਿੰਦਲ ਬਲਾਕ ਪ੍ਰਧਾਨ, ਮਨੀ ਸਰਾਓ, ਅਮਰੀਕ ਸਿੰਘ ਧਾਲੀਵਾਲ, ਰਾਜਨ ਸਿੰਗਲਾ, ਮਨਪ੍ਰੀਤ ਬਾਂਸਲ, ਰਵੀ ਕਮਲ ਗੋਇਲ, ਰਿੰਪੀ ਥਿੰਦ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top