Breaking News ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਮੌਕੇ ਹਜਾਰਾਂ ਸੰਗਤਾਂ ਨੇ ਭਰੀ ਗੁਰੂ ਚਰਨਾਂ ਵਿੱਚ ਹਾਜਰੀ

ਦੁਆਰਾ: News ਪ੍ਰਕਾਸ਼ਿਤ :Friday, 14 April, 2023, 10:55 PM

ਗੁਰਦੁਆਰਾ ਸਾਹਿਬਾਨ ‘ਚ ਪੁਲਿਸ ਤਾਇਨਾਤ ਕਰਵਾਕੇ ਪੰਜਾਬ ਤੇ ਸਿੱਖਾਂ ਦਾ ਅਕਸ ਖਰਾਬ ਨਾ ਕਰੇ ਸਰਕਾਰ : ਪ੍ਰੋ. ਬਡੂੰਗਰ
– ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਸਨਮਾਨਿਤ

ਪਟਿਆਲਾ, 14 ਅਪ੍ਰੈਲ – ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲ ਮੌਕੇ ਖਾਲਸਾ ਸਾਜਨਾ ਪੁਰਬ ਮਨਾਉਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜਕੇ ਆਪਣੀ ਆਸਥਾ ਪ੍ਰਗਟਾਈ ਅਤੇ ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਖਾਲਸੇ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸੇ ਤਰ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਇਲਾਵਾ ਪ੍ਰਬੰਧ ਅਧੀਨ ਗੁਰਦੁਆਰਿਆਂ ਵਿਚ ਖਾਲਸਾ ਸਾਜਨਾ ਪੁਰਬ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੇ ਪੰਗਤ ਸੰਗਤ ਕੀਤੀ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ।
ਖਾਲਸਾ ਸਾਜਨਾ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ। ਕਿਰਪਾਲ ਸਿੰਘ ਬਡੂੰਗਰ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਖਾਲਸੇ ਦੀ ਸਾਜਨਾ ਨਾਲ ਨਵੀਂ ਚੇਤਨਾ ਤੇ ਨਵੀਂ ਇਨਕਲਾਬ ਦਾ ਆਗਾਜ਼ ਹੋਇਆ। ਪ੍ਰੋ। ਬਡੂੰਗਰ ਨੇ ਗੁਰਦੁਆਰਾ ਸਾਹਿਬਾਨ ‘ਚ ਪੁਲਿਸ ਤਾਇਨਾਤ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਅੰਦਰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਹਿਸ਼ਤ ਪੈਦਾ ਕੀਤੀ ਸੀ, ਪ੍ਰੰਤੂ ਅੱਜ ਪੰਜਾਬ ਵਿਚ ਅਮਨ ਸ਼ਾਂਤੀ ਹੈ ਅਤੇ ਇਸ ਦੇ ਬਾਵਜੂਦ ਗੁਰਦੁਆਰਿਆਂ ਵਿਚ ਪੁਲਿਸ ਤਾਇਨਾਤ ਕਰਕੇ ਸੰਗਤਾਂ ਅੰਦਰ ਦਹਿਸ਼ਤ ਦੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਮੰਦਭਾਗਾ ਵਰਤਾਰਾ ਹੈ।
ਉਨ੍ਹਾਂ ਕਿਹਾ ਕਿ ਅਜਨਾਲਾ ਕਾਂਡ ਤੋਂ ਬਾਦ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਤੇ ਸਿੱਖਾਂ ਦਾ ਅਕਸ ਨੂੰ ਖਰਾਬ ਕਰਨਾ ਸਰਕਾਰ ਦਾ ਗਲਤ ਵਰਤਾਰਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਵਰਿੰਦਰ ਸਿਘ ਗੋਲਡੀ, ਗੁਰਤੇਜ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।