ਸਟੇਟ ਐਵਾਰਡ ਮਿਲਣ `ਤੇ ਅਧਿਆਪਕ ਜਸਵਿੰਦਰ ਸਿੰਘ ਦਾ ਸਨਮਾਨ

ਸਟੇਟ ਐਵਾਰਡ ਮਿਲਣ `ਤੇ ਅਧਿਆਪਕ ਜਸਵਿੰਦਰ ਸਿੰਘ ਦਾ ਸਨਮਾਨ
ਪਟਿਆਲਾ : ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਨਾਲ ਨਿਵਾਜੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਲਾਣਾ ਦੇ ਪੀਟੀਆਈ ਜਸਵਿੰਦਰ ਸਿੰਘ ਚਪੜ ਨੂੰ ਜ਼ਿਲ੍ਹੇ ਭਰ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੋਨ ਪਟਿਆਲਾ-1 ਦੇ ਸਕੱਤਰ ਅਮਨਿੰਦਰ ਸਿੰਘ ਬਾਬਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੀਟੀਆਈ ਜਸਵਿੰਦਰ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਰਾਜ ਪੱਧਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਰਵਿੰਦਰਪਾਲ ਸ਼ਰਮਾ ਨੇ ਫੋਨ ਸੰਦੇਸ਼ ਰਾਹੀਂ ਸਟੇਟ ਅਵਾਰਡੀ ਜਸਵਿੰਦਰ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ, ਜ਼ਿਲ੍ਹਾ ਸਪੋਰਟਸ ਕੋਆਡੀਨੇਟਰ ਦਲਜੀਤ ਸਿੰਘ ਸਮੇਤ 10 ਜੋਨਾਂ ਦੇ ਜਨਰਲ ਸਕੱਤਰ ਅਤੇ ਵੱਖ-ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਹਾਜ਼ਰ ਸਨ।
