Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:26 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਵਾਪਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਵਾਪਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਵਾਪਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਚੰਡੀਗੜ੍ਹ : ਸ਼ੰਭੂ ਬੈਰੀਅਰ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਤੇ ਹੋਰ ਮੰਗਾਂ ਦੇ ਹੱਲ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਵਾਪਰ ਕਮੇਟੀ ਦੀ ਪਹਿਲੀ ਬੈਠਕ ਬੁੱਧਵਾਰ ਨੂੰ ਹੋਵੇਗੀ। ਹਰਿਆਣਾ ਭਵਨ ’ਚ ਦੁਪਹਿਰ ਤਿੰਨ ਵੱਜੇ ਹੋਣ ਵਾਲੀ ਬੈਠਕ ਦੀ ਪ੍ਰਧਾਨਗੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਨਵਾਬ ਸਿੰਘ ਕਰਨਗੇ। ਇਸ ’ਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ ਡੀਜੀਪੀ ਵੀ ਸ਼ਾਮਲ ਹੋਣਗੇ। ਇਸ ਕਮੇਟੀ ਦਾ ਗਠਨ ਦੋ ਸਤੰਬਰ ਨੂੰ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਵੱਲੋਂ ਦਿੱਤੀ ਗਈ ਮਾਹਰਾਂ ਦੀ ਸੂਚੀ ਤੋਂ ਬਾਅਦ ਕੀਤਾ ਸੀ। ਕੋਰਟ ਨੇ ਕਮੇਟੀ ਦੇ ਗਠਨ ਦੇ ਦਿਨ ਬਾਅਦ ਹੀ ਇਹ ਹੁਕਮ ਦਿੱਤਾ ਸੀ ਕਿ ਇਗ ਹਫ਼ਤੇ ਦੇ ਅੰਦਰ ਇਹ ਬੈਠਕ ਬੁਲਾਈ ਜਾਵੇ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇ। ਕਮੇਟੀ ਦੇ ਸੂਤਰਾਂ ਨੇ ਦੱਸਿਆ ਕਿ ਕਿਉਂਕਿ ਇਹ ਪਹਿਲੀ ਬੈਠਕ ਹੈ, ਇਸ ਲਈ ਫਿਲਹਾਲ ਇਸ ’ਚ ਕਿਸਾਨ ਸੰਗਠਨਾਂ ਨੂੰ ਨਹੀਂ ਬੁਲਾਇਆ ਗਿਆ, ਪਰ ਉਨ੍ਹਾਂ ਦੀਆਂ ਮੰਗਾਂ ਨੂੰ ਕਿਸ ਤਰ੍ਹਾਂ ਹੱਲ ਕਰਨਾ ਹੈ ਤੇ ਹਾਈਵੇ ਨੂੰ ਕਿਵੇਂ ਖੁੱਲ੍ਹਵਾਉਣਾ ਹੈ, ਇਸ ’ਤੇ ਮੰਥਨ ਕੀਤਾ ਜਾਵੇਗਾ। ਚੇਤੇ ਰਹੇ ਕਿ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਨੂੰ ਆਪਣੇ ਟਰੈਕਟਰ-ਟ੍ਰਾਲੀਆਂ ਹਟਾਉਣ ਲਈ ਕਿਹਾ ਸੀ ਤਾਂ ਜੋ ਨੈਸ਼ਨਲ ਹਾਈਵੇ ਦਾ ਇਕ ਰਸਤਾ ਖੋਲ੍ਹਿਆ ਜਾ ਸਕਦੇ, ਪਰ ਕਿਸਾਨਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੇ ਰਸਤਾ ਨਹੀਂ ਰੋਕਿਆ। ਹਰਿਆਣਾ ਸਰਕਾਰ ਦੇ ਸੁਰੱਖਿਆ ਮੁਲਾਜ਼ਮਾਂ ਨੇ ਰਸਤਾ ਬੰਦ ਕੀਤਾ ਹੈ। ਉਨ੍ਹਾਂ ਦੇ ਟਰੈਕਟਰ-ਟ੍ਰਾਲੀਆਂ ਸੜਕ ਦੇ ਕਿਨਾਰੇ ਖੜ੍ਹੇ ਹਨ ਤੇ ਉਹ ਉਨ੍ਹਾਂ ਨੂੰ ਨਹੀਂ ਹਟਾ ਸਕਦੇ, ਕਿਉਂਕਿ ਉਨ੍ਹਾਂ ਦਾ ਸਾਰਾ ਸਾਮਾਨ ਰੱਖਣ ਤੇ ਰਹਿਣ ਦਾ ਸਹਾਰਾ ਇਹ ਟ੍ਰਾਲੀਆਂ ਹੀ ਹਨ।

Advertisement
Advertisement
Advertisement
Advertisement
Scroll to Top