Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਡਾਕਟਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸਿਹਤ ਮੰਤਰੀ ਪੰਜਾਬ

ਦੁਆਰਾ: Punjab Bani ਪ੍ਰਕਾਸ਼ਿਤ :Wednesday, 11 September, 2024, 12:10 PM

ਡਾਕਟਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸਿਹਤ ਮੰਤਰੀ ਪੰਜਾਬ
ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡਾਕਟਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ੀਰੋ ਟੋਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਖਿਲਾਫ ਹਿੰਸਾ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਾਕਟਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸਹੂਲਤਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀਜ਼/ਐਸਐਸਪੀਜ਼ ਨਾਲ ਮੁਲਾਕਾਤ ਕੀਤੀ। ਅਤੇ ਸਿਵਲ ਸਰਜਨਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਿਹਤ ਪ੍ਰਸ਼ਾਸਨਿਕ ਸਕੱਤਰ ਕੁਮਾਰ ਰਾਹੁਲ, ਸਕੱਤਰ ਸਿਹਤ ਕਮ , ਡਾ: ਅਭਿਨਵ ਤ੍ਰਿਖਾ,, ਵਰਿੰਦਰਾ ਕੁਮਾਰ ਸ਼ਰਮਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਹਿਤਿੰਦਰ ਕੌਰ ਹਾਜ਼ਰ ਸਨ। ਡਾ: ਬਲਬੀਰ ਸਿੰਘ ਨੇ ਕੰਮ ਵਾਲੀ ਥਾਂ `ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਬੋਰਡ ਬਣਾਉਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਬੋਰਡਾਂ ਵਿੱਚ ਐੱਸ. ਐੱਸ. ਪੀ., ਸਿਵਲ ਸਰਜਨ, ਮੈਡੀਕਲ ਕਾਲਜ ਦੇ ਪ੍ਰਿੰਸੀਪਲ/ਮੈਡੀਕਲ ਸੁਪਰਡੈਂਟ, ਜ਼ਿਲ੍ਹਾ ਐਪ੍ਰਧਾਨ/ਜ਼ਿਲ੍ਹਾ ਚੇਅਰਮੈਨ, ਪੈਰਾਮੈਡੀਕਲ ਸਟਾਫ/ ਦਾ ਪ੍ਰਤੀਨਿਧੀ ਪ੍ਰਤੀਨਿਧੀ ਅਤੇ ਕਾਨੂੰਨੀ ਮਾਹਿਰਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬੋਰਡ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਹੀਨਾਵਾਰ ਮੀਟਿੰਗਾਂ ਕਰਨਗੇ ।