ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਛੇਵੀਂ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਦੁਆਰਾ: Punjab Bani ਪ੍ਰਕਾਸ਼ਿਤ :Wednesday, 11 September, 2024, 12:48 PM

ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਛੇਵੀਂ ਮੰਜ਼ਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਮੁੰਬਈ : ਪ੍ਰਸਿੱਧ ਫਿ਼ਲਮ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਛੇਵੀਂ ਮੰਜ਼ਿਲ ਦੀ ਗੈਲਰੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਬਾਂਦਰਾ ਪੁਲਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਮੌਕੇ `ਤੇ ਪਹੁੰਚ ਗਈ ਹੈ। ਫਿਲਹਾਲ ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਦੱਸਿਆ ਜਾ ਰਿਹਾ ਸੀ ਕਿ ਮਲਾਇਕਾ ਦੇ ਪਿਤਾ ਕਾਫੀ ਸਮੇਂ ਤੋਂ ਬੀਮਾਰ ਸਨ। 2022 ਵਿੱਚ, ਮਲਾਇਕਾ ਨੇ ਨਾ ਸਿਰਫ਼ ਆਪਣੇ `ਅਦਭੁਤ` ਬਚਪਨ ਬਾਰੇ ਗੱਲ ਕੀਤੀ, ਸਗੋਂ ਇਹ ਵੀ ਦੱਸਿਆ ਕਿ ਕਿਵੇਂ ਉਸਨੇ ਆਪਣੀ ਜ਼ਿੰਦਗੀ ਦੇ ਸ਼ੁਰੂਆਤੀ ਸਾਲਾਂ ਵਿੱਚ ਔਖੇ ਸਮੇਂ ਦਾ ਸਾਹਮਣਾ ਕੀਤਾ। ਉਸਨੇ ਯਾਦ ਕੀਤਾ ਕਿ ਕਿਵੇਂ ਉਸਦੇ ਮਾਤਾ-ਪਿਤਾ ਅਨਿਲ ਅਰੋੜਾ ਅਤੇ ਜੋਇਸ ਪੋਲੀਕਾਰਪ ਦਾ ਤਲਾਕ ਹੋ ਗਿਆ ਜਦੋਂ ਉਹ ਸਿਰਫ 11 ਸਾਲ ਦੀ ਸੀ।
