Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:09 am

+91 90915 01313 , +91 90916 01313

punjabbanni@gmail.com
punjabbani@yahoo.com

ਭੇੜੀਏ ਨੇ ਮੰਗਲਵਾਰ ਰਾਤ ਨੂੰ ਵੀ ਬਣਾਇਆ ਸੁੱਤੀ ਪਈ ਬੱਚੀ ਨੂੰ ਨਿਸ਼ਾਨਾ

ਭੇੜੀਏ ਨੇ ਮੰਗਲਵਾਰ ਰਾਤ ਨੂੰ ਵੀ ਬਣਾਇਆ ਸੁੱਤੀ ਪਈ ਬੱਚੀ ਨੂੰ ਨਿਸ਼ਾਨਾ

ਭੇੜੀਏ ਨੇ ਮੰਗਲਵਾਰ ਰਾਤ ਨੂੰ ਵੀ ਬਣਾਇਆ ਸੁੱਤੀ ਪਈ ਬੱਚੀ ਨੂੰ ਨਿਸ਼ਾਨਾ
ਬਹਿਰਾਈਚ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਬਹਿਰਾਈਚ ਦੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਭੇੜੀਆਂ ਵੱਲੋਂ ਲਗਾਤਾਰ ਮਨੁੱਖਾਂ ਤੇ ਹਮਲੇ ਕੀਤੇ ਜਾ ਰਹੇ ਹਨ। ਲਗਾਤਾਰ ਆਦਮਖੋਰ ਭੇੜੀਏ ਲੋਕਾਂ ਨੂੰ ਆਪਣਾ ਸਿ਼ਕਾਰ ਬਣਾ ਰਹੇ ਹਨ ਮੰਗਲਵਾਰ ਰਾਤ ਨੂੰ ਵੀ ਇੱਕ ਸੁੱਤੀ ਪਈ ਬੱਚੀ ਤੇ ਭੇੜੀਏ ਵੱਲੋਂ ਹਮਲਾ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਭੇੜੀਆ ਬੱਚੀ ਤੇ ਹਮਲਾ ਕਰਕੇ ਉਸ ਨੂੰ ਖਿੱਚ ਕੇ ਨਾਲ ਲਿਜਾ ਰਿਹਾ ਸੀ ਕਿ ਘਰ ਵਾਲਿਆਂ ਨੇ ਰੌਲਾ ਪਾ ਦਿੱਤਾ ਅਤੇ ਬੱਚੀ ਨੂੰ ਭੇੜੀਏ ਤੋਂ ਛੁਡਾਇਆ। ਬੱਚੀ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਯੂਪੀ ਦੇ ਬਹਿਰਾਈਚ ਇਲਾਕੇ ਦੇ ਵਿੱਚ ਦੋ ਅਲੱਗ ਅਲੱਗ ਪਿੰਡਾਂ ਦੇ ਵਿੱਚ ਬੱਚਿਆਂ ਨੂੰ ਭੇੜੀਏ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਹਮਲੇ ਦਾ ਸ਼ਿਕਾਰ ਹੋਈ ਬੱਚੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਸ ਨੂੰ ਬਹਿਰਾਇਚ ਦੇ ਮੈਡੀਕਲ ਕਾਲਜ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ ਖਹਿਰੀ ਘਾਟ ਥਾਣਾ ਖੇਤਰ ਦੇ ਪਿੰਡ ਭਵਾਨੀਪੁਰ ਦੀ ਹੈ। ਜਿੱਥੇ ਸ਼ਿਵਾਨੀ ਨਾਂ ਦੀ ਬੱਚੀ ਆਪਣੀ ਮਾਂ ਦੇ ਨਾਲ ਘਰ ਦੇ ਵਿੱਚ ਸੌ ਰਹੀ ਸੀ, ਤੇ ਅਚਾਨਕ ਭੇੜੀਆਂ ਵੱਲੋਂ ਹਮਲਾ ਕਰ ਦਿੱਤਾ ਜਾਂਦਾ ਹੈ। ਬੱਚੀ ਦੀ ਆਵਾਜ਼ ਸੁਣ ਕੇ ਮਾਂ ਦੀ ਅੱਖ ਖੁੱਲ ਗਈ ਅਤੇ ਉਸ ਨੇ ਰੌਲਾ ਪਾ ਕੇ ਪਿੰਡ ਦੇ ਲੋਕਾਂ ਨੂੰ ਇਕੱਠੇ ਕਰ ਲਿਆ। ਇਸ ਤੋਂ ਬਾਅਦ ਲੋਕਾਂ ਨੇ ਬੱਚੀ ਨੂੰ ਭੇੜੀਏ ਦੇ ਚੁੰਗਲ ਚੋਂ ਛੁੜਾਇਆ। ਜ਼ਿਕਰਯੋਗ ਹੈ ਕਿ ਭੇੜੀਆਂ ਵੱਲੋਂ ਲਗਾਤਾਰ ਕੀਤੇ ਹਮਲਿਆਂ ਦੇ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਦੇ ਵਿੱਚ 8 ਬੱਚੇ ਸਨ। ਹੁਣ ਤੱਕ ਇਸ ਤਰ੍ਹਾਂ ਦੇ ਪੰਜ ਭੇੜੀਆਂ ਨੂੰ ਫੜਿਆ ਵੀ ਜਾ ਚੁੱਕਾ ਹੈ। ਉਧਰ ਵਣ ਵਿਭਾਗ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਕਿ ਜਲਦ ਹੀ ਆਦਮਖੋਰ ਭੇੜੀਏ ਨੂੰ ਕਾਬੂ ਕਰ ਲਿਆ ਜਾਵੇਗਾ।

Advertisement
Advertisement
Advertisement
Advertisement
Scroll to Top