116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਆਵੇਗੀ ਤੇਜ਼ੀ: ਹਰਜੋਤ ਸਿੰਘ ਬੈਂਸ

ਦੁਆਰਾ: News ਪ੍ਰਕਾਸ਼ਿਤ :Monday, 24 April, 2023, 03:56 PM

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ
ਚੰਡੀਗੜ੍ਹ, 24 ਅਪ੍ਰੈਲ:

116 ਕਲਰਕਾਂ ਦੀ ਨਿਯੁਕਤੀ ਨਾਲ ਤਕਨੀਕੀ ਸਿੱਖਿਆ ਵਿਭਾਗ ਦੇ ਕੰਮਕਾਜ ਵਿੱਚ ਤੇਜ਼ੀ ਆਵੇਗੀ। ਉਕਤ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।
ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਹਨਾਂ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾਵੇਗੀ। ਸ. ਬੈਂਸ ਨੇ ਕਿਹਾ ਕਿ ਵਿਭਾਗ ਵਿੱਚ ਕਲਰਕਾਂ ਦੀ ਵੱਡੇ ਪੱਧਰ ‘ਤੇ ਘਾਟ ਸੀ, ਜੋ ਕਿ ਇਸ ਭਰਤੀ ਨਾਲ ਦੂਰ ਹੋ ਜਾਵੇਗੀ।

ਸ. ਬੈਂਸ ਨੇ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦਾ ਇੱਕ ਅਹਿਮ ਵਿਭਾਗ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਕਾਬਿਲ ਵੀ ਬਣਾਉਂਦਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਇਸ ਵਿਭਾਗ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।

ਕੈਬਿਨੇਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਆਪਣੇ ਪਹਿਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹੀ 28 ਹਜ਼ਾਰ ਤੋਂ ਵੱਧ ਪੱਕੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੀ ਹੈ।